ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌਅ
ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ। ਸੰਗਤਾਂ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ। ਦੇਰ ਰਾਤ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ...
Publish Date: Tue, 08 Nov 2022 12:00 PM (IST)
Updated Date: Tue, 08 Nov 2022 06:38 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।
ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ। ਸੰਗਤਾਂ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ। ਦੇਰ ਰਾਤ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।