ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਗੁਰਪੁਰਬ ਨੂੰ ਸਮਰਪਿਤ ਸਜਾਏ ਜਲੌਅ, ਦੇਸ਼ ਵਿਦੇਸ਼ ਤੋਂ ਸੰਗਤਾਂ ਹੋਈਆਂ ਨਤਮਸਤਕ
ਗੁਰਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਈਆਂ ਅਤੇ ਸਰੋਵਰ ਵਿੱਚ ਇਸ਼ਨਾਨ ਕੀਤਾ। ਦੇਰ ਸ਼ਾਮ ਦੀਪਮਾਲਾ ਹੋਵੇਗੀ ਅਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ।
Publish Date: Mon, 08 Jun 2026 12:03 PM (IST)
Updated Date: Mon, 08 Jun 2026 12:07 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਗੁਰਪੁਰਬ ਨੂੰ ਸਮਰਪਿਤ ਜਲੋਅ ਸਜਾਏ ਗਏ। ਗੁਰਤਾਗੱਦੀ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਵੀ ਜਲੌਅ ਸਜਾਏ ਗਏ। ਗੁਰਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਈਆਂ ਅਤੇ ਸਰੋਵਰ ਵਿੱਚ ਇਸ਼ਨਾਨ ਕੀਤਾ। ਦੇਰ ਸ਼ਾਮ ਦੀਪਮਾਲਾ ਹੋਵੇਗੀ ਅਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ।