ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਜੇ ਜਲੌਅ, ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ
ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
Publish Date: Tue, 07 Apr 2026 01:49 PM (IST)
Updated Date: Tue, 07 Apr 2026 01:51 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।