Sad News: GNDU ਦੇ ਸਾਬਕਾ ਡਿਪਟੀ ਰਜਿਸਟਰਾਰ ਰਮੇਸ਼ ਭੰਡਾਰੀ ਦਾ ਦੇਹਾਂਤ, ਅੱਜ ਹੋਵੇਗਾ ਸਸਕਾਰ
ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਸਾਬਕਾ ਡਿਪਟੀ ਰਜਿਸਟਰਾਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਰਾਹੁਲ ਭੰਡਾਰੀ ਦੇ ਪਿਤਾ ਰਮੇਸ਼ ਭੰਡਾਰੀ 27 ਮਾਰਚ 2026 ਦੀ ਦੇਰ ਰਾਤ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਹਨ।
Publish Date: Sat, 28 Mar 2026 10:39 AM (IST)
Updated Date: Sat, 28 Mar 2026 10:41 AM (IST)
ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਸਾਬਕਾ ਡਿਪਟੀ ਰਜਿਸਟਰਾਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਰਾਹੁਲ ਭੰਡਾਰੀ ਦੇ ਪਿਤਾ ਰਮੇਸ਼ ਭੰਡਾਰੀ 27 ਮਾਰਚ 2026 ਦੀ ਦੇਰ ਰਾਤ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪ੍ਰਸ਼ਾਸਨਿਕ ਅਤੇ ਸਿੱਖਿਆ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਉਨ੍ਹਾਂ ਦਾ ਅੰਤਿਮ ਸੰਸਕਾਰ 28 ਮਾਰਚ 2026 ਨੂੰ ਦੁਪਹਿਰ 12:30 ਵਜੇ, ਦੁਰਗਿਆਣਾ ਮੰਦਰ ਸਸਕਾਰ ਘਾਟ, ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ।