Sad News : ਤਰਿੱਸਕਾ 'ਚ ਖ਼ੂਨੀ ਵਾਰਦਾਤ, ਮਾਪਿਆਂ ਦਾ ਇਕਲੌਤੇ ਪੁੱਤਰ ਦਾ ਗੋਲ਼ੀਆਂ ਮਾਰ ਕੇ ਕਤਲ
ਅਮਰਜੋਤ ਸਿੰਘ ਪਿੰਡ ਦੇ ਬਾਹਰਵਾਰ ਸਥਿਤ ਇਕ ਡੇਅਰੀ ’ਤੇ ਪਨੀਰ ਖਰੀਦਣ ਗਿਆ ਸੀ। ਉੱਥੇ ਕੁਝ ਕਾਰ ਸਵਾਰ ਵਿਅਕਤੀ ਉਸ ਨੂੰ ਜਬਰੀ ਆਪਣੀ ਨਾਲ ਗੱਡੀ ’ਚ ਲੈ ਗਏ ਤੇ ਕੁਝ ਦੂਰ ਲਿਜਾਣ ਤੋਂ ਬਾਅਦ ਉਸ ਨੂੰ ਗੋਲ਼ੀਆਂ ਮਾਰ ਦਿੱਤੀਆਂ।
Publish Date: Sun, 03 May 2026 05:57 PM (IST)
Updated Date: Sun, 03 May 2026 06:00 PM (IST)
ਭਗਵਾਨ ਸਿੰਘ ਖੁਜਾਲਾ, ਪੰਜਾਬੀ ਜਾਗਰਣ, ਤਰਸਿੱਕਾ :ਅਣਪਛਾਤੇ ਵਿਅਕਤੀਆਂ ਵੱਲੋਂ ਇਕ ਮਾਪਿਆਂ ਦੇ ਇਕਲੌਤੇ ਪੁੱਤ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅਮਰਜੋਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਮਹਿਸਮਪੁਰ ਕਲਾਂ ਦਾ ਰਹਿਣ ਵਾਲਾ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਰਜੋਤ ਸਿੰਘ ਪਿੰਡ ਦੇ ਬਾਹਰਵਾਰ ਸਥਿਤ ਇਕ ਡੇਅਰੀ ’ਤੇ ਪਨੀਰ ਖਰੀਦਣ ਗਿਆ ਸੀ। ਉੱਥੇ ਕੁਝ ਕਾਰ ਸਵਾਰ ਵਿਅਕਤੀ ਉਸ ਨੂੰ ਜਬਰੀ ਆਪਣੀ ਨਾਲ ਗੱਡੀ ’ਚ ਲੈ ਗਏ ਤੇ ਕੁਝ ਦੂਰ ਲਿਜਾਣ ਤੋਂ ਬਾਅਦ ਉਸ ਨੂੰ ਗੋਲ਼ੀਆਂ ਮਾਰ ਦਿੱਤੀਆਂ। ਇਸ ਤੋਂ ਬਾਅਦ ਉਸ ਦੀ ਲਾਸ਼ ਉੱਥੇ ਹੀ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ।
ਖ਼ਬਰ ਲਿਖੇ ਜਾਣ ਤੱਕ ਇਸ ਖ਼ੂਨੀ ਵਾਰਦਾਤ ਦੇ ਪਿੱਛੇ ਕੀ ਕਾਰਨ ਸਨ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮਹਿਤਾ ਦੇ ਐੱਸਐੱਚਓ ਜਸਦੀਪ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਪੜਤਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।