ਦਿੱਲੀ ਵਿਧਾਨ ਸਭਾ ’ਚ ਗੁਰੂ ਸਾਹਿਬ ’ਤੇ ਇਤਰਾਜ਼ਯੋਗ ਟਿੱਪਣੀ ’ਤੇ ਸਾਈਂਅੰਸ਼ ਸੂਰੀ ਨੇ ਜਤਾਇਆ ਸਖ਼ਤ ਵਿਰੋਧ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਦਿੱਲੀ ਵਿਧਾਨ ਸਭਾ 'ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬ ਬਾਰੇ ਦਿੱਤੇ ਗਏ ਇਤਰਾਜ਼ਯੋਗ ਬਿਆਨ ਨੂੰ ਲੈ ਕੇ ਦੇਸ਼ ਭਰ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ।
Publish Date: Fri, 09 Jan 2026 04:10 PM (IST)
Updated Date: Fri, 09 Jan 2026 04:12 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਦਿੱਲੀ ਵਿਧਾਨ ਸਭਾ ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬ ਬਾਰੇ ਦਿੱਤੇ ਗਏ ਇਤਰਾਜ਼ਯੋਗ ਬਿਆਨ ਨੂੰ ਲੈ ਕੇ ਦੇਸ਼ ਭਰ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਭਾਜਪਾ ਯੂਵਾ ਮੋਰਚਾ ਅੰਮ੍ਰਿਤਸਰ ਦੇ ਉਪ ਪ੍ਰਧਾਨ ਸਾਈਂਅੰਸ਼ ਸੂਰੀ ਨੇ ਇਸ ਨੂੰ ਸਿੱਖ ਸਮਾਜ ਦੀ ਆਸਥਾ ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸਾਈਂਅੰਸ਼ ਸੂਰੀ ਨੇ ਕਿਹਾ ਕਿ ਗੁਰੂ ਸਾਹਿਬ ਸਿਰਫ਼ ਸਿੱਖ ਭਾਈਚਾਰੇ ਦੇ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਸੰਸਕ੍ਰਿਤੀ ਤੇ ਧਾਰਮਿਕ ਵਿਰਾਸਤ ਦਾ ਸਨਮਾਨ ਹਨ। ਵਿਧਾਨ ਸਭਾ ਵਰਗੇ ਮਰਿਆਦਾ ਵਾਲੇ ਸਦਨ ਵਿਚ ਅਜਿਹੀ ਭਾਸ਼ਾ ਦੀ ਵਰਤੋਂ ਬੇਹੱਦ ਮੰਦਭਾਗੀ ਅਤੇ ਨਾਕਾਬਿਲ-ਏ-ਬਰਦਾਸ਼ਤ ਹੈ। ਉਨ੍ਹਾਂ ਕਿਹਾ ਜੋ ਆਗੂ ਸੰਵਿਧਾਨਕ ਅਹੁਦਿਆਂ ਤੇ ਰਹਿ ਚੁੱਕੇ ਹਨ, ਉਨ੍ਹਾਂ ਤੋਂ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਦੀ ਉਮੀਦ ਕੀਤੀ ਜਾਂਦੀ ਹੈ, ਪਰ ਆਤਿਸ਼ੀ ਦਾ ਇਹ ਬਿਆਨ ਉਨ੍ਹਾਂ ਦੀ ਸਿਆਸੀ ਸੋਚ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਧਰਮ ਅਤੇ ਆਸਥਾ ਨਾਲ ਖਿਲਵਾੜ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਆਤਿਸ਼ੀ ਇਸ ਬਿਆਨ ਲਈ ਤੁਰੰਤ ਜਨਤਕ ਤੌਰ ਤੇ ਸਿੱਖ ਸਮਾਜ ਤੋਂ ਮੁਆਫੀ ਮੰਗਣ ਅਤੇ ਜੇਕਰ ਮੁਆਫੀ ਨਾ ਮੰਗੀ ਗਈ ਤਾਂ ਲੋਕਤੰਤਰੀ ਅਤੇ ਕਾਨੂੰਨੀ ਪੱਧਰ ਤੇ ਵਿਰੋਧ ਕੀਤਾ ਜਾਵੇਗਾ।