ਸੰਦੀਪ ਮਹਾਜਨ ਵਾਰਡ ਨੰਬਰ 15 ਦੇ ਇੰਚਾਰਜ ਨਿਯੁਕਤ
ਸੁਖਮਿੰਦਰ ਸਿੰਘ ਪਿੰਟੂ, ਅਮਿਤ ਅਬਰੋਲ ਨੇ ਨਵ-ਨਿਯੁਕਤ ਇੰਚਾਰਜ ਸੰਦੀਪ ਮਹਾਜਨ ਨੂੰ ਸਿਰੋਪਾਓ ਅਤੇ ਜੁੰਮੇਵਾਰੀ ਸੌਂਪਦਿਆਂ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਵਾਰਡ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਜਨ-ਸੰਪਰਕ ਨੂੰ ਹੋਰ ਵਧਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਨਿਯੁਕਤੀ ਲਈ ਸੰਦੀਪ ਮਹਾਜਨ ਨੇ ਪਾਰਟੀ ਹਾਈਕਮਾਂਡ, ਜ਼ਿਲ੍ਹਾ ਪ੍ਰਧਾਨ ਅਤੇ ਮੰਡਲ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜੁੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
Publish Date: Wed, 19 Aug 2026 04:18 PM (IST)
Updated Date: Wed, 19 Aug 2026 04:21 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਕਸ਼ਮੀਰ ਰੋਡ ਮੰਡਲ ਪ੍ਰਧਾਨ ਅਮਿਤ ਅਬਰੋਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਹਲਕਾ ਉੱਤਰੀ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤਰ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸਮਰਪਣ ਨੂੰ ਦੇਖਦੇ ਹੋਏ ਸੰਦੀਪ ਮਹਾਜਨ ਨੂੰ ਵਾਰਡ ਨੰਬਰ 15 ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਸੁਖਮਿੰਦਰ ਸਿੰਘ ਪਿੰਟੂ, ਅਮਿਤ ਅਬਰੋਲ ਨੇ ਨਵ-ਨਿਯੁਕਤ ਇੰਚਾਰਜ ਸੰਦੀਪ ਮਹਾਜਨ ਨੂੰ ਸਿਰੋਪਾਓ ਅਤੇ ਜੁੰਮੇਵਾਰੀ ਸੌਂਪਦਿਆਂ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਵਾਰਡ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਜਨ-ਸੰਪਰਕ ਨੂੰ ਹੋਰ ਵਧਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਨਿਯੁਕਤੀ ਲਈ ਸੰਦੀਪ ਮਹਾਜਨ ਨੇ ਪਾਰਟੀ ਹਾਈਕਮਾਂਡ, ਜ਼ਿਲ੍ਹਾ ਪ੍ਰਧਾਨ ਅਤੇ ਮੰਡਲ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜੁੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।