ਸੰਦੀਪ ਸੀਪਾ ਨੇ ‘ਆਪ’ ਨੂੰ ਛੱਡ ਕਾਂਗਰਸ ਦਾ ਪੱਲਾ ਫੜ੍ਹਿਆ
ਬਲਰਾਜ ਸਿੰਘ, ਪੰਜਾਬੀ ਜਾਗਰਣ ਵੇਰਕਾ : ਹਲਕਾ ਪੂਰਬੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਬੱਲ ਮਿਿਲਆ, ਜਦੋਂ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਤੰਗ ਆਏ ਸੀਨੀਅਰ ਆਗੂ ਸੰਦੀਪ ਸਿੰਘ ਸੀਪਾ ਸਾਥੀਆਂ ਸਮੇਤ ਕਾਂਗਰਸ ਹਲਕਾ ਪੂਰਬੀ ਦੇ
Publish Date: Thu, 23 Apr 2026 04:43 PM (IST)
Updated Date: Thu, 23 Apr 2026 04:46 PM (IST)
ਬਲਰਾਜ ਸਿੰਘ, ਪੰਜਾਬੀ ਜਾਗਰਣ ਵੇਰਕਾ : ਹਲਕਾ ਪੂਰਬੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਬੱਲ ਮਿਿਲਆ, ਜਦੋਂ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਤੰਗ ਆਏ ਸੀਨੀਅਰ ਆਗੂ ਸੰਦੀਪ ਸਿੰਘ ਸੀਪਾ ਸਾਥੀਆਂ ਸਮੇਤ ਕਾਂਗਰਸ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਗਿੱਲ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਸੰਦੀਪ ਸੀਪਾ ਨੇ ਹਲਕਾ ਇੰਚਾਰਜ ਡਿੰਪਾ ਨੂੰ ਵਿਸ਼ਾਵਸ਼ ਦਿਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਜਿੱਤ ਲਈ ਦਿਨ ਰਾਤ ਇਕ ਕਰ ਦੇਣਗੇ। ਡਿੰਪਾ ਨੇ ਸੀਪਾ ਦਾ ਕਾਂਗਰਸ ਪਾਰਟੀ ਵਿਚ ਆਉਣ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਾਣ-ਸਨਮਾਨ ਹਮੇਸ਼ਾਂ ਬਰਕਰਾਰ ਰੱਖਿਆ ਜਾਵੇਗਾ। ਡਿੰਪਾ ਨੇ ਸੰਬੋਧਨ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਜਨਤਾ ਵਿਚੋਂ ਵਿਚੋਂ ਆਪਣਾ ਵਜੂਦ ਗੁਆ ਬੈਠੀ ਹੈ ਤੇ ਨਿੱਤ ਦੀਆਂ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਕਾਰਨ ਨਿਰਾਸ਼ ਹੋਏ ਸੂਬੇ ਦੇ ਲੋਕ ਆਪ ਤੋਂ ਕਿਨਾਰਾ ਕਰ ਇਸ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ। ਇਸ ਮੌਕੇ ਅਸ਼ੋਕ ਕੁਮਾਰ, ਮਨਿੰਦਰ ਸਿੰਘ ਲੱਕੀ ਸੰਧੂ, ਅੰਮ੍ਰਿਤਪਾਲ ਸਿੰਘ ਕੌਂਸਲਰ, ਲਵ ਜੋੜਾ, ਰੋਹਿਤ ਸ਼ਰਮਾਂ, ਜੱਗਾ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ, ਰੇਸ਼ਮ ਸਿੰਘ, ਕੁਲਵੰਤ ਸਿੰਘ, ਦਿਲਬਾਗ ਸਿੰਘ, ਵਿਕਰਮਜੀਤ ਸਿੰਘ, ਕੁਲਦੀਪ ਸਿੰਘ ਮੌਜੂਦ ਸਨ।