ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲੰਗਰ ਦੀਆਂ ਰਸਦਾਂ ਪਟਨਾ ਸਾਹਿਬ ਲਈ ਰਵਾਨਾ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਹੋਰ ਪਾਵਨ ਇਤਿਹਾਸਕ ਗੁਰਧਾਮਾਂ ਦੇ
Publish Date: Wed, 02 Sep 2026 04:19 PM (IST)
Updated Date: Wed, 02 Sep 2026 04:22 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਹੋਰ ਪਾਵਨ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਦੇਸ਼-ਵਿਦੇਸ਼ ਤੋਂ ਹਰ ਰੋਜ਼ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਦੀ ਸੇਵਾ-ਸੰਭਾਲ ਲਈ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਜੀ ਅਤੇ ਬਾਬਾ ਗੁਰਵਿੰਦਰ ਸਿੰਘ ਜੀ ਵੱਲੋਂ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਵਿਖੇ ਵੱਡੇ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਲਈ ਸੰਗਤਾਂ ਦੇ ਸਹਿਯੋਗ ਨਾਲ ਹਰ ਮਹੀਨੇ ਅੰਮ੍ਰਿਤਸਰ ਤੋਂ ਲੰਗਰ ਲਈ ਰਸਦਾਂ ਦਾ ਟਰੱਕ ਭੇਜਿਆ ਜਾਂਦਾ ਹੈ। ਬੀਤੇ ਦਿਨ ਅਰਦਾਸ ਉਪ੍ਰੰਤ ਟਰੱਕ ਰਵਾਨਾ ਵੇਲੇ ਬਾਬਾ ਸੁਖਵਿੰਦਰ ਸਿੰਘ ਜੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਥਾਪਤ ਲੰਗਰ ਦੀ ਮਹਾਨ ਮਰਿਆਦਾ ਸਿਰਫ਼ ਭੁੱਖ ਮਿਟਾਉਣ ਦਾ ਸਾਧਨ ਨਹੀਂ, ਸਗੋਂ ਬਰਾਬਰੀ ,ਸਾਂਝੀਵਾਲਤਾ,ਨਿਮਰਤਾ ,ਨਿਸ਼ਕਾਮ ਸੇਵਾ ਤੇ ਸਮਰਪਣ ਭਾਵਨਾ ਦੀ ਪ੍ਰਤੀਕ ਹੈ ਜਿਸ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸ਼ਰਧਾ ਨਾਲ ਆਪਣੀ ਕਿਰਤ-ਕਮਾਈ ਵਿੱਚੋਂ ਯਥਾਸ਼ਕਤ ਹਿੱਸਾ ਪਾ ਕੇ ਖੁਸ਼ੀ ਤੇ ਮਾਣ ਮਹਿਸੂਸ ਕਰਦੀਆਂ ਹਨ। ਉਨ੍ਹਾਂ ਕਿਹਾ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਪਟਨਾ ਸਾਹਿਬ ਵਿਖੇ ਚੱਲ ਰਹੇ ਲੰਗਰਾਂ ਦੀ ਸੇਵਾ ਵਿੱਚ ਪੰਜਾਬ ਅਤੇ ਹਰਿਆਣਾ ਦੀਆਂ ਸੰਗਤਾਂ ਵੱਲੋਂ ਨਿਰੰਤਰ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਇਸ ਸੇਵਾ-ਲੜੀ ਨੂੰ ਅੱਗੇ ਤੋਰਦਿਆਂ ਸਥਾਨਕ ਡੇਰਾ ਕਾਰ ਸੇਵਾ ਸੰਤ ਭੂਰੀ ਵਾਲੇ ਨਿਰਮਲੇ ਤਪੋਬਨ ਤੋਂ ਅਰਦਾਸ ਉਪਰੰਤ ਲੰਗਰ ਦੀਆਂ ਲੋੜੀਂਦੀਆਂ ਰਸਦਾਂ ਨਾਲ ਭਰਿਆ ਇੱਕ ਟਰੱਕ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ। ਟਰੱਕ ਰਵਾਨਾ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਇਹ ਸੇਵਾ-ਸਮੱਗਰੀ ਪਟਨਾ ਸਾਹਿਬ ਵਿਖੇ ਪਹੁੰਚ ਦੇਸ਼-ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਦੇ ਪ੍ਰਸ਼ਾਦੇ ਦੀ ਸੇਵਾ ਵਿੱਚ ਦਾ ਸੁਭਾਗ ਬਣੇ। ਉਹਨਾਂ ਕਿਹਾ ਕਿ ਸੰਗਤਾਂ ਵੱਲੋਂ ਆਪਣੇ ਘਰਾਂ ਦੀਆਂ ਲੋੜਾਂ ਤੋਂ ਉੱਪਰ ਉੱਠ ਕੇ ਗੁਰੂ ਘਰ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਸੇਵਾ-ਪਰੰਪਰਾ ਦੀ ਇੱਕ ਵੱਡੀ ਮਿਸਾਲ ਹੈ। ਉਹਨਾਂ ਨੇ ਸੰਗਤਾਂ ਦਾ ਹਿਰਦੇ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਗੁਰੂ ਘਰ ਦੀ ਇਸ ਪਵਿੱਤਰ ਸੇਵਾ ਵਿੱਚ ਆਪਣਾ ਨਿਰੰਤਰ ਯੋਗਦਾਨ ਜਾਰੀ ਰੱਖਿਆ ਜਾਵੇ, ਤਾਂ ਜੋ ਪਟਨਾ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਲਈ ਲੰਗਰ ਪ੍ਰਸ਼ਾਦੇ ਦੀ ਸੇਵਾ ਚੜਦੀ ਕਲਾ ਵਿੱਚ ਵਰਤਦੀ ਰਹੇ। ਇਸ ਮੌਕੇ ਬਾਬਾ ਗੁਰਨਾਮ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਹੀਰਾ ਸਿੰਘ, ਸੁਖਬੀਰ ਸਿੰਘ ਮਾਹਲ, ਬਾਬਾ ਜੋਧਵੀਰ ਸਿੰਘ , ਬਾਬਾ ਮੱਲ, ਬਾਬਾ ਜੱਸ , ਬਾਬਾ ਯਾਦਵਿੰਦਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਪ੍ਰਦੀਪ ਸਿੰਘ , ਬਾਬਾ ਗੁਰਭੇਜ ਸਿੰਘ,ਬਾਬਾ ਗੁਰਸਾਜਨ ਸਿੰਘ, ਬਾਬਾ ਕਾਬਲ ਸਿੰਘ,ਬਾਬਾ ਜਸਬੀਰ ਸਿੰਘ ਪਟਵਾਰੀ, ਬਾਬਾ ਨਿਰਮਲ ਸਿੰਘ, ਬਾਬਾ ਮਨਦੀਪ ਸਿੰਘ (ਮਹੰਤ), ਬਾਬਾ ਲੱਕੀ ਸਿੰਘ, ਬਾਬਾ ਮਨਜੀਤ ਸਿੰਘ ਝਬਾਲ ਤੇ ਬਾਬਾ ਅਮਰ ਸਿੰਘ ਵੀ ਮੌਜੂਦ ਸਨ।