ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਜਪਾ ਆਗੂ ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਲਈ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਦੇ ਸੰਤ ਸਮਾਜ ਦੇ ਗੱਦੀਨਸ਼ੀਨ ਸੰਤ ਮਲਕੀਅਤ ਨਾਥ, ਸੰਤ ਸੇਵਕ ਨਾਥ ਅਤੇ ਸੰਤ ਗਿਰਧਾਰੀ ਨਾਥ ਵਿਸ਼ੇਸ਼
Publish Date: Mon, 12 Oct 2026 04:14 PM (IST)
Updated Date: Mon, 12 Oct 2026 04:14 PM (IST)
ਅਕਸ਼ੈ ਸ਼ਰਮਾ ਤੇ ਹਰਿਆਣਾ ਦੇ ਸੀਐੱਮ ਸੈਣੀ ਪ੍ਰਗਟ ਦਿਵਸ ਦੀ ਸ਼ੋਭਾ ਯਾਤਰਾ ’ਚ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਜਪਾ ਆਗੂ ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਲਈ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਦੇ ਸੰਤ ਸਮਾਜ ਦੇ ਗੱਦੀਨਸ਼ੀਨ ਸੰਤ ਮਲਕੀਅਤ ਨਾਥ, ਸੰਤ ਸੇਵਕ ਨਾਥ ਅਤੇ ਸੰਤ ਗਿਰਧਾਰੀ ਨਾਥ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਘਰ ਪਹੁੰਚੇ। ਸੰਤ ਸਮਾਜ ਵੱਲੋਂ ਅਕਸ਼ੈ ਸ਼ਰਮਾ ਨੂੰ ਟਰੱਸਟ ਵੱਲੋਂ 22 ਅਕਤੂਬਰ ਨੂੰ ਕਰਵਾਏ ਜਾ ਰਹੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਇਸ ਸਮਾਗਮ ਲਈ ਸਭ ਤੋਂ ਪਹਿਲਾਂ ਅਕਸ਼ੈ ਸ਼ਰਮਾ ਦੇ ਗ੍ਰਹਿ ਤੋਂ ਹੀ ਸੱਦਾ ਦੇਣ ਦੀ ਸ਼ੁਰੂਆਤ ਕੀਤੀ ਗਈ। ਇਸ ਸਮਾਗਮ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਸੰਤ ਮਲਕੀਅਤ ਨਾਥ ਨੇ ਅਕਸ਼ੈ ਸ਼ਰਮਾ ਦੇ ਹੱਕ ਵਿਚ ਅਰਦਾਸ ਕੀਤੀ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਸੱਦਾ ਦੇਣ ਮੌਕੇ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਅਤੇ ਬਾਬਾ ਬਲਵੰਤ ਨਾਥ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੰਤ ਮਲਕੀਅਤ ਨਾਥ ਨੇ ਕਿਹਾ ਕਿ ਉਹ ਅੱਜ ਅਕਸ਼ੈ ਸ਼ਰਮਾ ਨੂੰ ਇਸ ਵਿਸ਼ੇਸ਼ ਦਿਹਾੜੇ ਦਾ ਸੱਦਾ ਦੇਣ ਤੇ ਅਰਦਾਸ ਕਰਨ ਲਈ ਪਹੁੰਚੇ ਹਨ ਕਿ ਸਮਾਜ ਦੀ ਭਲਾਈ ਲਈ ਉਹ ਜੋ ਕਾਰਜ ਕਰ ਰਹੇ ਹਨ, ਉਨ੍ਹਾਂ ਨੂੰ ਹੋਰ ਅੱਗੇ ਵਧਾਉਣ ਲਈ ਭਗਵਾਨ ਉਨ੍ਹਾਂ ਨੂੰ ਬਲ ਬਖ਼ਸ਼ਣ। ਅਕਸ਼ੈ ਸ਼ਰਮਾ ਨੇ ਕਿਹਾ ਕਿ ਉਹ ਇਸ ਵਿਸ਼ੇਸ਼ ਦਿਹਾੜੇ ਲਈ ਸੱਦਾ ਮਿਲਣ ’ਤੇ ਬੇਹੱਦ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਅੱਜ ਸੰਤ ਮਲਕੀਅਤ ਨਾਥ ਅਤੇ ਸਮੂਹ ਸੰਤ ਸਮਾਜ ਦੇ ਉਨ੍ਹਾਂ ਦੇ ਗ੍ਰਹਿ ਵਿਖੇ ਪਧਾਰਨ ’ਤੇ ਉਹ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ। ਇਹ ਸਿੱਖਿਆਵਾਂ ਅੱਜ ਦੇ ਸਮਾਜ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ, ਪੰਜਾਬ ਵਾਸੀਆਂ ਅਤੇ ਦੇਸ਼-ਵਿਦੇਸ਼ ਵਿੱਚ ਰਹਿਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਸੰਤ ਸਮਾਜ ਵੱਲੋਂ ਆਸ਼ਰਮ ਦੇ ਵਿਕਾਸ ਅਤੇ ਧਾਰਮਿਕ ਗਤੀਵਿਧੀਆਂ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ ਅਤੇ ਸੰਤਾਂ ਦਾ ਆਸ਼ੀਰਵਾਦ ਤੇ ਮਾਰਗਦਰਸ਼ਨ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦਾ ਹੈ। ਇਸ ਮੌਕੇ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ। ਸ਼ੋਭਾ ਯਾਤਰਾ ਦਾ ਉਦੇਸ਼ ਇਨ੍ਹਾਂ ਸਿੱਖਿਆਵਾਂ ਨੂੰ ਗਲੀ-ਮੁਹੱਲਿਆਂ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਵੀ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਸਕੇ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦਾ ਸਵਾਗਤ ਹਾਲ ਗੇਟ ਸਥਿਤ ਕੇਂਦਰੀ ਰਵਿਦਾਸ ਮੰਦਰ ਵਿਖੇ ਕੀਤਾ ਜਾਵੇਗਾ। ਇਸ ਤੋਂ ਬਾਅਦ ਰੱਥ ਦੇ ਨਾਲ ਸ਼ੋਭਾ ਯਾਤਰਾ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਗਿਲਵਾਲੀ ਗੇਟ ਪਹੁੰਚੇਗੀ। ਇੱਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਅਕਸ਼ੈ ਸ਼ਰਮਾ ਸਟੇਜ ’ਤੇ ਮੌਜੂਦ ਰਹਿਣਗੇ ਤੇ ਨੌਜਵਾਨਾਂ ਨੂੰ ਸੰਬੋਧਨ ਕਰਨਗੇ।