
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਕਸਬਾ ਬਿਆਸ ਤੋਂ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਨੂੰ ਬੀਤੇ ਦਿਨ ਇਕ ਅਣਜਾਣ ਫੋਨ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਿਸ ’ਤੇ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਨੇ ਐਸਐਸਪੀ ਅੰਮ੍ਰਿਤਸਰ ਦਿਹਾਤੀ,

ਗੌਰਵ ਜੋਸ਼ੀ, ਪੰਜਾਬੀ ਜਾਗਰਣ
ਰਈਆ : ਕਸਬਾ ਬਿਆਸ ਤੋਂ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਨੂੰ ਬੀਤੇ ਦਿਨ ਇਕ ਅਣਜਾਣ ਫੋਨ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਿਸ ’ਤੇ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਨੇ ਐਸਐਸਪੀ ਅੰਮ੍ਰਿਤਸਰ ਦਿਹਾਤੀ, ਡੀਐਸਪੀ ਬਾਬਾ ਬਕਾਲਾ ਸਾਹਿਬ, ਥਾਣਾ ਮੁਖੀ ਬਿਆਸ ਅਤੇ ਹੋਰ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਪਾਸ ਲਿਖਤੀ ਤੌਰ ਤੇ ਦਰਖਾਸਤ ਦੇ ਕੇ ਮੰਗ ਕੀਤੀ ਕਿ ਬੀਤੇ ਕੁਝ ਮਹੀਨੇ ਪਹਿਲਾਂ ਵੀ ਉਸ ਨੂੰ ਉਸ ਦੇ ਪਰਿਵਾਰ ਸਮੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਕਾਰਣ ਉਨ੍ਹਾਂ ਦੇ ਪਰਿਵਾਰ ਵਿਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਾਡੀ ਜਾਨ-ਮਾਲ ਦੀ ਸੁਰੱਖਿਆ ਕੀਤੀ ਜਾਵੇ। ਇਸ ਮੌਕੇ ਹਰਜੀਪ੍ਰੀਤ ਸਿੰਘ ਕੰਗ, ਕੈਪਟਨ ਸਿੰਘ, ਧਰਮਿੰਦਰ ਸਿੰਘ ਭੰਮਰਾ, ਗੁਰਪ੍ਰੀਤ ਸਿੰਘ, ਲੱਖਾ ਸਿੰਘ ਅਜ਼ਾਦ, ਬਲਵਿੰਦਰ ਸਿੰਘ ਅਠੌਲਾ, ਨਰਿੰਦਰ ਸਿੰਘ ਬਿਆਸ, ਪਰਮਜੀਤ ਸਿੰਘ ਰੱਖੜਾ, ਜਗੀਰ ਸਿੰਘ ਸਫਰੀ, ਬਾਬਾ ਸਤਨਾਮ ਸਿੰਘ ਚੰਨਣਕੇ, ਰਣਜੀਤ ਸਿੰਘ ਸੰਧੂ, ਸੁਰਜੀਤ ਸਿੰਘ ਬੁਤਾਲਾ, ਸੁਖਵਿੰਦਰ ਸਿੰਘ ਬੁਤਾਲਾ, ਨਿਰਮਲ ਸਿੰਘ ਸੰਘਾ, ਸਤਨਾਮ ਸਿੰਘ ਨੇ ਸੁਰਿੰਦਰਪਾਲ ਸਿੰਘ ਲੱਡੂ ਨੂੰ ਮਿਲੀਆਂ ਧਮਕੀਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਇਸ ਦੀ ਜਾਂਚ ਪੜਤਾਲ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ ਅਤੇ ਸਰਪੰਚ ਲੱਡੂ ਦੇ ਪਰਿਵਾਰ ਦੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ।