ਪੰਥਕ ਜਥੇਬੰਦੀਆਂ ਨੇ 1978 ਦੇ 13 ਸ਼ਹੀਦਾਂ ਦੀ ਯਾਦ 'ਚ ਕੱਿਢਆ ਸਤਿਕਾਰ ਮਾਰਚ
ਅੰਮਿ੍ਤਸਰ ਵਿਖੇ 1978 ਦੀ ਵਿਸਾਖੀ ਮੌਕੇ ਸ੍ਰੀ ਗੁਰੂ ਗ੍ੰਥ ਸਾਹਿਬ ਦੇ ਸਤਿਕਾਰ ਵਜੋਂ ਸੰਘਰਸ਼ ਕਰਦੇ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਾਂਤਮਈ ਮਾਰਚ ਕੱਿਢਆ ਗਿਆ। ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਸਿੱਖ ਯੂਥ ਫ਼ੈੱਡਰੇਸ਼ਨ ਭਿੰਡਰਾਂਵਾਲਾ, ਅਕਾਲ ਯੂਥ ਆਦਿ ਨੇ ਸ਼ਮੂਲੀਅਤ ਕੀਤੀ। ਇਹ ਮਾਰਚ 13 ਸਿੰਘਾਂ ਦੇ ਸ਼ਹੀਦੀ ਸਥਾਨ ਗੁਰਦੁਆਰਾ ਸ਼ਹੀਦਗੰਜ ਬੀ ਬਲਾਕ ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਪਤ ਹੋਇਆ, ਜਿੱਥੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
Publish Date: Tue, 13 Apr 2021 06:55 PM (IST)
Updated Date: Tue, 13 Apr 2021 06:55 PM (IST)
ਅੰਮਿ੍ਤਸਰ ਵਿਖੇ 1978 ਦੀ ਵਿਸਾਖੀ ਮੌਕੇ ਸ੍ਰੀ ਗੁਰੂ ਗ੍ੰਥ ਸਾਹਿਬ ਦੇ ਸਤਿਕਾਰ ਵਜੋਂ ਸੰਘਰਸ਼ ਕਰਦੇ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਾਂਤਮਈ ਮਾਰਚ ਕੱਿਢਆ ਗਿਆ। ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਸਿੱਖ ਯੂਥ ਫ਼ੈੱਡਰੇਸ਼ਨ ਭਿੰਡਰਾਂਵਾਲਾ, ਅਕਾਲ ਯੂਥ ਆਦਿ ਨੇ ਸ਼ਮੂਲੀਅਤ ਕੀਤੀ। ਇਹ ਮਾਰਚ 13 ਸਿੰਘਾਂ ਦੇ ਸ਼ਹੀਦੀ ਸਥਾਨ ਗੁਰਦੁਆਰਾ ਸ਼ਹੀਦਗੰਜ ਬੀ ਬਲਾਕ ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਪਤ ਹੋਇਆ, ਜਿੱਥੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਕਮੇਟੀ ਆਗੂ ਪ੍ਰਰੋਫੈਸਰ ਬਲਜਿੰਦਰ ਸਿੰਘ, ਸਿੱਖ ਯੂਥ ਫ਼ੈੱਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਭੁਪਿੰਦਰ ਸਿੰਘ, ਭਾਈ ਦਿਲਬਾਗ ਸਿੰਘ ਆਦਿ ਨੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸ਼ਹੀਦ ਹੋਏ ਸਿੰਘਾਂ ਲਈ ਇਨਸਾਫ਼, 1978 ਨਿਰੰਕਾਰੀ ਕਾਂਡ, 1986 ਨਕੋਦਰ ਕਾਂਡ ਤੇ 2015 ਬਹਿਬਲ ਕਲਾਂ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਵੀ ਸਿੱਖ ਉਥੇ ਦੇ ਉਥੇ ਹੀ ਹਨ। ਇਨਸਾਫ਼ ਲਈ 43 ਸਾਲ ਤੋਂ ਸੰਘਰਸ਼ ਹੋ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਤਖਤਾਂ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੀ ਸਿਆਸੀ ਚੁੱਪ ਨੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸ਼ਕਤੀ ਦਿੱਤੀ ਹੈ। ਅਦਾਲਤਾਂ ਦੇ ਫ਼ੈਸਲਿਆਂ ਨੂੰ ਸਿਆਸਤਦਾਨ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦੇ ਹਨ ਜਿਸ ਦੇ ਨਤੀਜੇ ਵਜੋਂ ਪ੍ਰਤੱਖ ਰੂਪ ਵਿਚ ਦੋਸ਼ੀਆਂ ਨੂੰ ਕਲੀਨ ਚਿੱਟ ਮਿਲ ਜਾਂਦੀ ਹੈ।
ਇਸ ਮੌਕੇ ਅਖੰਡ ਕੀਰਤਨੀ ਜੱਥਾ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ, ਅਕਾਲ ਯੂਥ, ਦਿਲਬਾਗ ਸਿੰਘ ਜੱਥਾ ਸਿਰਲੱਥ, ਮਹਾਬੀਰ ਸਿੰਘ ਸੁਲਤਾਨਵਿੰਡ, ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਜਸਪਾਲ ਸਿੰਘ ਪੁਤਲੀਘਰ, ਭੁਪਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਮੌਜੂਦ ਸਨ।