ਅੰਮ੍ਰਿਤਸਰ ਦੇ ਵੇਰਕਾ ’ਚ ਚੱਲੀ ਤਲਾਸ਼ੀ ਮੁਹਿੰਮ, 13 ਮੁਲਜ਼ਮ ਗ੍ਰਿਫ਼ਤਾਰ
ਪੱਤਰ ਪੇ੍ਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਸਵੇਰੇ ਵੇਰਕਾ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਕਾਰਡਨ ਐਂਡ ਸਰਚ ਆਪਰੇਸ਼ਨ ਚਲਾ ਕੇ
Publish Date: Wed, 23 Sep 2026 04:56 PM (IST)
Updated Date: Wed, 23 Sep 2026 05:00 PM (IST)
ਪੱਤਰ ਪੇ੍ਰਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਸਵੇਰੇ ਵੇਰਕਾ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਕਾਰਡਨ ਐਂਡ ਸਰਚ ਆਪਰੇਸ਼ਨ ਚਲਾ ਕੇ ਕੁੱਲ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਕੇ ਮਾਮਲੇ ਦਰਜ ਕਰ ਲਏ ਗਏ ਹਨ। ਇਸ ਦੇ ਨਾਲ ਹੀ ਸ਼ੱਕੀ ਲੱਗਣ ਵਾਲੇ ਲੋਕਾਂ ਅਤੇ ਪੁਰਾਣੇ ਅਪਰਾਧੀਆਂ ਦੇ ਘਰਾਂ ਵਿਚ ਜਾ ਕੇ ਤਲਾਸ਼ੀ ਲਈ ਗਈ। ਵੇਰਕਾ ਇਲਾਕੇ ਵਿਚ ਹੀ 30 ਥਾਵਾਂ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਵੱਖ-ਵੱਖ ਘਰਾਂ ਵਿਚ ਰਹਿ ਰਹੇ ਕੁੱਲ ਨਸ਼ੇ ਦੇ ਪੰਜ ਮਰੀਜ਼ਾਂ ਨੂੰ ਵੀ ਹਸਪਤਾਲ ਪਹੁੰਚਾਇਆ ਗਿਆ। ਸੀਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਆਪਰੇਸ਼ਨ ਭਵਿੱਖ ਵਿਚ ਵੀ ਚੱਲਦੇ ਰਹਿਣਗੇ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਬਦਮਾਸ਼ਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਜਨਤਾ ਦੇ ਸਹਿਯੋਗ ਦੀ ਲੋੜ ਹੈ। ਜਨਤਾ ਦੇ ਸਹਿਯੋਗ ਤੋਂ ਬਿਨਾਂ ਇਸ ਤਰ੍ਹਾਂ ਦੀਆਂ ਬੁਰਾਈਆਂ ਦਾ ਖ਼ਾਤਮਾ ਨਹੀਂ ਕੀਤਾ ਜਾ ਸਕਦਾ। ਪੁਲਿਸ ਨੂੰ ਇਨ੍ਹਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੇ ਨਾਮ ਅਤੇ ਪਤੇ ਗੁਪਤ ਰੱਖੇ ਜਾਣਗੇ।