ਯਾਦਵਿੰਦਰਾ ਪਬਲਿਕ ਹਾਈ ਸਕੂਲ ’ਚ ਦੂਸਰਾ ਓਪਨ ਬੈਡਮਿੰਟਨ ਟੂਰਨਾਮੈਂਟ ਕਰਵਾਇਆ
ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਯਾਦਵਿੰਦਰਾ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਯੂਨਾਈਟਡ ਅਮਿਿਚਉਰ ਸਪੋਰਟਸ ਅਕੈਡਮੀ ਅੰਮ੍ਰਿਤਸਰ ਵੱਲੋਂ ਦੂਸਰਾ ਓਪਨ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਤਕਰੀਬਨ 12
Publish Date: Fri, 21 Nov 2025 04:24 PM (IST)
Updated Date: Fri, 21 Nov 2025 04:25 PM (IST)

ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਯਾਦਵਿੰਦਰਾ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਯੂਨਾਈਟਡ ਅਮਿਿਚਉਰ ਸਪੋਰਟਸ ਅਕੈਡਮੀ ਅੰਮ੍ਰਿਤਸਰ ਵੱਲੋਂ ਦੂਸਰਾ ਓਪਨ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਤਕਰੀਬਨ 12 ਵੱਖ-ਵੱਖ ਸਕੂਲਾਂ ਦੇ 12 ਤੋਂ 18 ਸਾਲ ਦੇ ਖਿਡਾਰੀਆ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਅਫਸਰ ਏਡੀਸੀਪੀ ਸਿਟੀ 1 ਵਿਸ਼ਾਲਜੀਤ ਸਿੰਘ ਅਤੇ ਕੌਂਸਲਰ ਜਰਨੈਲ ਸਿੰਘ ਢੋਟ ਨੇ ਮੁੱਖ ਮਹਿਮਾਨ ਵੱਜੋਂ ਉਚੇਚੇ ਤੌਰ ’ਤੇ ਪਹੁੰਚ ਕੇ ਇਸ ਟੂਰਨਾਮੈਂਟ ਦਾ ਆਗਾਜ ਗੁਬਾਰੇ ੳਡਾ ਕੇ ਕੀਤਾ। ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਏਡੀਸੀਪੀ ਸਿਟੀ-1 ਵਿਸ਼ਾਲਜੀਤ ਸਿੰਘ ਨੇ ਖਿਡਾਰੀਆਂ ਨੂੰ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਸਾਨੂੰ ਖੇਡਾਂ ਵਿਚ ਜ਼ਰੂਰ ਹਿਸਾ ਲੈਣਾ ਚਾਹੀਦਾ ਹੈ। ਜਿਸ ਨਾਲ ਸਾਡੇ ਸਰੀਰ ਦਾ ਸ਼ਰੀਰਕ ਤੇ ਮਾਨਸਿਕ ਵਿਕਾਸ ਹੋ ਸਕੇ ਤਾਂ ਜੋ ਤੰਦਰੁਸਤ ਸਰੀਰ ਨਾਲ ਵਧੀਆ ਪੜ੍ਹਾਈ ਕਰ ਸਕੀਏ। ਮੁੱਖ ਮਹਿਮਾਨ ਏਡੀਸੀਪੀ ਸਿਟੀ-1 ਵਿਸ਼ਾਲਜੀਤ ਸਿੰਘ ਅਤੇ ਕੌਂਸਲਰ ਜਰਨੈਲ ਸਿੰਘ ਢੋਟ ਨੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਸਮਾਰੋਹ ਤੇ ਪ੍ਰਿੰਸੀਪਲ ਯਾਦਵਿੰਦਰ ਸਿੰਘ, ਡਾਕਟਰ ਸੁਪਿੰਦਰ ਸਿੰਘ ਢਿੱਲੋਂ ਪ੍ਰਧਾਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਅਕੈਡਮੀ, ਨੈਨਕਵਲ ਸਿੰਘ ਹੈਪੀ, ਅਕੈਡਮੀ ਦੇ ਵਾਈਸ ਪ੍ਰੈਜ਼ੀਡੈਂਟ ਐਮਪੀ ਸਿੰਘ, ਗੁਰਿੰਦਰ ਸਿੰਘ ਰੰਧਾਵਾ ਮੈਂਬਰ, ਅਰਜਨ ਸਿੰਘ, ਜਗਦੀਸ਼ ਸਿੰਘ, ਜਸਵਿੰਦਰ ਕੌਰ, ਨਵਨੀਤ ਕੌਰ, ਕੁਲਜੀਤ ਕੌਰ, ਜਗਜੀਤ ਸਿੰਘ, ਸ਼ਰਨਜੀਤ ਕੌਰ ਅਤੇ ਹੋਰ ਸਮੂਹ ਸਟਾਫ ਮੈਂਬਰ ਹਾਜ਼ਰ ਸਨ।