
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਸ਼ੁਰੂਆਤ ਹੋਵੇਗੀ। ਮਾਰਚ ਮਾਲਵਾ ਅਤੇ ਪੁਆਧ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ 4 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਸ਼ੁਰੂਆਤ ਹੋਵੇਗੀ। ਮਾਰਚ ਮਾਲਵਾ ਅਤੇ ਪੁਆਧ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ 4 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਮਾਰਚ ਵਿੱਚ ਸ਼ਮੂਲੀਅਤ ਕਰਨਗੀਆਂ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੂੰ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦੇ ਪ੍ਰਚਾਰ, ਕੌਮੀ ਏਕਤਾ, ਸਿੱਖੀ ਪ੍ਰਚਾਰ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਿੱਖ ਇਤਿਹਾਸ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਪੰਜਾਬ ਵਿੱਚ ਰਹਿ ਕੇ ਸੱਚੀ-ਸੁੱਚੀ ਕਿਰਤ ਕਰਨ, ਜ਼ਮੀਨਾਂ ਨਾ ਵੇਚਣ, ਬੱਚਿਆਂ ਨੂੰ ਹੁਨਰਮੰਦ ਤੇ ਸਿੱਖਿਅਤ ਬਣਾਉਣ, ਆਪਸੀ ਖਾਨਾਜੰਗੀ ਤੋਂ ਬਚਣ ਅਤੇ ਧੀਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਿੱਖਾਂ ਦੀ ਘੱਟ ਰਹੀ ਆਬਾਦੀ ਅਤੇ ਪੰਥ ਵਿਰੋਧੀ ਸੋਚ ਪ੍ਰਤੀ ਵੀ ਸੰਗਤ ਨੂੰ ਸੁਚੇਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮਾਰਚ ਦੇ ਪਹਿਲੇ ਪੜਾਅ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਅਤੇ ਦੂਜੇ ਪੜਾਅ ਲਈ ਵੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।