ਸ਼ਹਿਜ਼ਾਦਾ ਨੰਦ ਕਾਲਜ ’ਚ ਸੈਮੀਨਾਰ ਕਰਵਾਇਆ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਕਾਸਮੈਟੋਲੋਜੀ ਵਿਭਾਗ ਵੱਲੋਂ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ
Publish Date: Sat, 12 Sep 2026 04:24 PM (IST)
Updated Date: Sat, 12 Sep 2026 04:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਕਾਸਮੈਟੋਲੋਜੀ ਵਿਭਾਗ ਵੱਲੋਂ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ‘ਬ੍ਰਾਈਡਲ ਮੇਕਅੱਪ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਖੁਸ਼ਬੂ ਨੰਦਾ, ਰੋਟੇਰੀਅਨ ਏਪੀਐਸ ਬੱਤਰਾ, ਮਨਪ੍ਰੀਤ, ਗੀਤਿਕਾ, ਮਹਿਕਪ੍ਰੀਤ ਅਤੇ ਲਵ ਕੁਮਾਰ ਵੱਲੋਂ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੇਕਅੱਪ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਬ੍ਰਾਈਡਲ ਮੇਕਅੱਪ ਦੀਆਂ ਆਧੁਨਿਕ ਤਕਨੀਕਾਂ, ਮੇਕਅੱਪ ਆਰਟਿਸਟਰੀ ਨਾਲ ਸਬੰਧਤ ਪੇਸ਼ੇਵਰ ਜਾਣਕਾਰੀ ਅਤੇ ਇਸ ਖੇਤਰ ਵਿਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਮੇਕਅੱਪ ਦੇ ਖੇਤਰ ਵਿਚ ਸਫਲਤਾ ਹਾਸਲ ਕਰਨ ਲਈ ਮਹੱਤਵਪੂਰਨ ਸੁਝਾਅ ਵੀ ਦਿੱਤੇ ਗਏ। ਇਹ ਸੈਮੀਨਾਰ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਲਾਭਦਾਇਕ ਰਿਹਾ। ਇਸ ਰਾਹੀਂ ਵਿਦਿਆਰਥੀਆਂ ਨੂੰ ਬ੍ਰਾਈਡਲ ਮੇਕਅੱਪ ਦੀ ਵਿਹਾਰਕ ਸਮਝ ਵਿਕਸਿਤ ਕਰਨ ਦੇ ਨਾਲ-ਨਾਲ ਸੁੰਦਰਤਾ ਉਦਯੋਗ ਵਿਚ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ ਨੂੰ ਜਾਣਨ ਦਾ ਮੌਕਾ ਮਿਲਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।