ਜੰਡਿਆਲਾ ਗੁਰੂ ਦੇ ਖਾਲੀ ਪਲਾਟ ’ਚੋਂ 30 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ, ਸਿਰ ’ਤੇ ਡੂੰਘੀ ਸੱਟ ਦੇ ਨਿਸ਼ਾਨ
ਲਾਸ਼ ਦੇ ਸਿਰ ’ਤੇ ਡੂੰਘੀ ਸੱਟ ਦੇ ਨਿਸ਼ਾਨ ਵੀ ਮਿਲੇ ਹਨ। ਘਟਨਾ ਦੀ ਸੂਚਨਾ ਮਿਲਣ ’ਤੇ ਜੰਡਿਆਲਾ ਗੁਰੂ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨ ਦੀ ਮੌਤ ਕਿਸ ਹਾਲਾਤ ’ਚ ਹੋਈ।
Publish Date: Thu, 01 Oct 2026 01:36 PM (IST)
Updated Date: Thu, 01 Oct 2026 01:38 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ। ਜੰਡਿਆਲਾ ਗੁਰੂ ਸ਼ਹਿਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਖਾਲੀ ਪਲਾਟ ’ਚੋਂ ਕਰੀਬ 30 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਮੌਕੇ ’ਤੇ ਮਿਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਜੋਬਨਦੀਪ ਸਿੰਘ ਵਾਸੀ ਤਰਸਿੱਕਾ ਵਜੋਂ ਦੱਸੀ ਜਾ ਰਹੀ ਹੈ।
ਲਾਸ਼ ਦੇ ਸਿਰ ’ਤੇ ਡੂੰਘੀ ਸੱਟ ਦੇ ਨਿਸ਼ਾਨ ਵੀ ਮਿਲੇ ਹਨ। ਘਟਨਾ ਦੀ ਸੂਚਨਾ ਮਿਲਣ ’ਤੇ ਜੰਡਿਆਲਾ ਗੁਰੂ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨ ਦੀ ਮੌਤ ਕਿਸ ਹਾਲਾਤ ’ਚ ਹੋਈ।
ਮੁੱਢਲੀ ਜਾਂਚ ਦੌਰਾਨ ਸਿਰ ’ਤੇ ਸੱਟ ਦੇ ਨਿਸ਼ਾਨ ਹੋਣ ਕਾਰਨ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਨਸ਼ੇ ਦੀ ਓਵਰਡੋਜ਼ ਜਾਂ ਲੁੱਟ-ਖੋਹ ਤੋਂ ਬਾਅਦ ਮੌਤ ਹੋਣ ਸਬੰਧੀ ਵੀ ਚਰਚਾ ਹੈ ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ।
ਇਲਾਕਾ ਵਾਸੀਆਂ ਨੇ ਦੱਸਿਆ ਕਿ ਜਿਸ ਖਾਲੀ ਪਲਾਟ ਵਿੱਚੋਂ ਲਾਸ਼ ਮਿਲੀ ਹੈ, ਉੱਥੇ ਕਥਿਤ ਤੌਰ ’ਤੇ ਨਸ਼ਾ ਕਰਨ ਵਾਲੇ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਇਸ ਦੇ ਨੇੜੇ ਮੰਦਰ, ਸਕੂਲ ਅਤੇ ਕਾਲਜ ਵੀ ਸਥਿਤ ਹਨ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਰਾਤ ਸਮੇਂ ਗਸ਼ਤ ਵਧਾਉਣ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੀ ਮੰਗ ਕੀਤੀ ਹੈ।