ਅੰਮ੍ਰਿਤਸਰ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪ੍ਰਸ਼ਾਸਨ ਨੇ ਬੱਚੇ ਭੇਜੇ ਘਰ, ਜਾਂਚ ਜਾਰੀ
ਜਿਸ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਬੰਧਿਤ ਸਕੂਲ ਮੈਨੇਜਮੈਂਟ ਨੇ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਦੇ ਕੇ ਘਰ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ, ਇਸ ਤੋਂ ਇਲਾਵਾ ਸਕੂਲਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ ।
Publish Date: Wed, 14 Jan 2026 12:02 PM (IST)
Updated Date: Wed, 14 Jan 2026 12:07 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਇੱਕ ਵਾਰ ਫਿਰ ਅੰਮ੍ਰਿਤਸਰ ਤੇ ਕਈ ਸਕੂਲਾਂ ਨੂੰ ਧਮਕੀ ਭਰੀਆਂ ਮੇਲਾਂ ਆਈਆਂ ਹਨ ਜਿਨਾਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਚੀਫ ਖਾਲਸਾ ਦੀਵਾਨ, ਮਲੇਨੀਅਮ ਸਕੂਲ ਅਤੇ ਹੋਰ ਕਈ ਨਿੱਜੀ ਸਕੂਲਾਂ ਨੂੰ ਧਮਕੀ ਭਰੀਆਂ ਮੇਲਾਂ ਆਈਆਂ ਹਨ । ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਆਈ ਹੈ।
ਜਿਸ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਬੰਧਿਤ ਸਕੂਲ ਮੈਨੇਜਮੈਂਟ ਨੇ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਦੇ ਕੇ ਘਰ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ, ਇਸ ਤੋਂ ਇਲਾਵਾ ਸਕੂਲਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ ।