ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ’ਚ ਹੋ ਰਿਹਾ ਮਿਕਸ ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿਚ ਸਫਾਈ ਮੁਹਿੰਮ ਦਾ ਅਗਾਜ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਹਲਕਾ ਵਿਧਾਇਕ ਆਪਣੇ
Publish Date: Thu, 17 Sep 2026 06:36 PM (IST)
Updated Date: Thu, 17 Sep 2026 06:38 PM (IST)
ਸਮੱਸਿਆ ਦਾ ਹੱਲ ਨਾ ਹੋਇਆ ਤਾਂ 26 ਸਤੰਬਰ ਨੂੰ ਜੀਟੀ ਰੋਡ ’ਤੇ ਦਿੱਤਾ ਜਾਵੇਗਾ ਧਰਨਾ : ਕੌਂਸਲਰ ਤੁੰਗ ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿਚ ਸਫਾਈ ਮੁਹਿੰਮ ਦਾ ਅਗਾਜ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਹਲਕਾ ਵਿਧਾਇਕ ਆਪਣੇ ਹਲਕੇ ਵਿਚ ਸਫਾਈ ਕਰਵਾ ਰਿਹਾ ਹੈ ਪਰ ਇਸ ਮੁਹਿੰਮ ਦੀ ਉਸ ਵੇਲੇ ਪੋਲ ਖੁੱਲੀ ਜਦੋਂ ਹਲਕਾ ਪੂਰਬੀ ਦੇ ਅਧੀਨ ਆਉਂਦੇ ਇਲਾਕਾ ਜੋੜਾ ਫਾਟਕ ਤੇ ਬਣੇ ਅੰਡਰ ਪਾਥ ਦੇ ਉਪਰ ਕੂੜੇ ਦੇ ਢੇਰ ਲੱਗੇ ਹੋਏ ਹਨ। ਸੀਵਰੇਜ਼ ਦਾ ਪਾਣੀ ਪੀਣ ਵਾਲੇ ਪਾਣੀ ਵਿਚ ਮਿਕਸ ਹੋ ਰਿਹਾ ਹੈ, ਜਿਸ ਕਾਰਨ ਲੋਕ ਭਿਆਨਕ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ‘ਪੰਜਾਬੀ ਜਾਗਰਣ’ ਦੀ ਟੀਮ ਨਾਲ ਗੱਲਬਾਤ ਕਰਦਿਆਂ ਸਾਬਕਾ ਕੌਸਲਰ ਪਰਮਿੰਦਰ ਸਿੰਘ ਤੁੰਗ, ਡਾਕਟਰ ਸਤਬੀਰ ਸਿੰਘ, ਬਾਬਾ ਕੇਵਲ ਸਿੰਘ ਆਦਿ ਇਲਾਕਾ ਵਾਸੀਆ ਨੇ ਦੱਸਿਆ ਕਿ ਹਲਕਾ ਵਿਧਾਇਕ ਜੀਵਨਜੋਤ ਕੌਰ ਜਦੋਂ ਦੇ ਵਿਧਾਇਕ ਬਣੇ ਹਨ, ਉਨ੍ਹਾਂ ਨੇ ਇਸ ਇਲਾਕੇ ਦੀ ਸਾਰ ਨਹੀਂ ਲਈ ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੌੜਾ ਫਾਟਕ ਬੰਦ ਹੋਣ ਨਾਲ ਲੋਕਾਂ ਨੂੰ ਆਉਣ ਜਾਣ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਇਸ ਦੇ ਹੱਲ ਲਈ ਕਾਂਗਰਸ ਦੀ ਸਰਕਾਰ ਸਮੇਂ ਅੰਡਰ-ਪਾਥ ਬਣਾਉਣ ਦੀ ਸ਼ੁਰੂਆਤ ਹੋਈ ਸੀ ਤੇ ਬਣ ਵੀ ਗਿਆ। ਪਰ ਹੁਣ ਇਸ ਇਲਾਕੇ ਦੇ ਹਾਲਾਤ ਐਨੇ ਬਦਤਰ ਹੋ ਗਏ ਹਨ ਕਿ ਇਸ ਰੋਡ ਤੋਂ ਲੋਕਾਂ ਦਾ ਲੰਘਣਾ ਔਖਾ ਹੋਇਆ ਹੈ। ਹਲਕਾ ਵਿਧਾਇਕ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ, ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਲੋਕਾਂ ਵਿਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਨਾ ਹੋਇਆ ਤਾਂ 26 ਸਤੰਬਰ ਨੂੰ ਜੀਟੀ ਰੋਡ ਤੇ ਧਰਨਾ ਲਗਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮਾਮਲੇ ਬਾਰੇ ਹਲਕਾ ਵਿਧਾਇਕ ਜੀਵਨਜੋਤ ਕੌਰ ਨਾਲ ਉਨ੍ਹਾਂ ਦੇ ਫੋਨ ’ਤੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ। ਇਸ ਉਪਰੰਤ ਉਨ੍ਹਾਂ ਦੇ ਪੀਏ ਮਨਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਵਿਧਾਇਕ ਜੀਵਨਜੋਤ ਕੌਰ ਲੋਕਾਂ ਦੀ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾ ਰਹੇ ਹਨ। ਇਸ ਮਾਮਲੇ ਨੂੰ ਜਲਦ ਤੋਂ ਜਲਦ ਹੱਲ ਕਰਵਾ ਦਿੱਤਾ ਜਾਵੇਗਾ। ਲੋਕਾਂ ਨੇ ਵੋਟਾਂ ਪਾ ਕੇ ਵਿਧਾਨ ਸਭਾ ਭੇਜਿਆ ਹੈ, ਇਸ ਇਲਾਕੇ ਵਿਚ ਕਈ ਵਾਰ ਸਫਾਈ ਕਰਵਾਈ ਗਈ ਹੈ। ਸੀਵਰੇਜ਼ ਦੀ ਜੋ ਸਮੱਸਿਆ ਹੈ ਇਸ ਲਈ ਉਹ ਅਧਿਕਾਰੀ ਨਾਲ ਗੱਲ ਕਰਕੇ ਇਹ ਮਸਲਾ ਪਹਿਲ ਦੇ ਅਧਾਰ ’ਤੇ ਹੱਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜੇ ਵਾਲੀਆਂ ਗੱਡੀਆਂ ਲੋਕਾਂ ਦੇ ਘਰੋਂ ਕੂੜਾ ਚੱੁਕਣ ਆਉਂਦੀਆਂ ਹਨ, ਲੋਕ ਆਪਣੇ ਵਾਰਡ ਤੇ ਇਲਾਕੇ ਨੂੰ ਸਾਫ ਸੁਥਰਾ ਰੱਖਣ ਲਈ ਸਹਿਯੋਗ ਦੇਣ ਤੇ ਸੜਕਾਂ ’ਤੇ ਕੂੜਾ ਨਾ ਸੁਟੱਣ।