SGPC ਦਾ ਸਾਲਾਨਾ ਜਨਰਲ ਇਜਲਾਸ 20 ਨਵੰਬਰ ਨੂੰ ਹੋਵੇਗਾ, ਨਵੇਂ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਹੋਵੇਗੀ ਚੋਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੁਰੂ ਹੋਈ। ਇਸ ਇਕੱਤਰਤਾ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ 20 ਨਵੰਬਰ ਨੂੰ ਸੱਦਣ ਦਾ ਐਲਾਨ ਕੀਤਾ ਹੈ। ਇਸ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
Publish Date: Fri, 30 Oct 2026 01:34 PM (IST)
Updated Date: Fri, 30 Oct 2026 01:35 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੁਰੂ ਹੋਈ। ਇਸ ਇਕੱਤਰਤਾ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ 20 ਨਵੰਬਰ ਨੂੰ ਸੱਦਣ ਦਾ ਐਲਾਨ ਕੀਤਾ ਹੈ। ਇਸ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਗੁਰਦੁਆਰਾ ਸੈਕਸ਼ਨ-85, ਗੁਰਦੁਆਰਾ ਸੈਕਸ਼ਨ-87, ਧਰਮ ਪ੍ਰਚਾਰ ਕਮੇਟੀ ਅਤੇ ਵਿੱਦਿਆ ਨਾਲ ਸਬੰਧਤ ਕਾਰਜਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
:- ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ।
:- ਪਰਵਿੰਦਰ ਸਿੰਘ ਝੋਟੇ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗੇਗੀ
:- ਇਕੱਤਰਤਾ ਦੌਰਾਨ ਪਰਵਿੰਦਰ ਸਿੰਘ ਝੋਟੇ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਵੀ ਫੈਸਲਾ ਲਿਆ ਗਿਆ।
ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹਰੀਕੇ ਪੱਤਣ ਵਿਖੇ ਬਣੇਗੀ ਯਾਦਗਾਰ ਸ਼੍ਰੋਮਣੀ ਕਮੇਟੀ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਖਰੀਦੀ ਜਾਵੇਗੀ। ਇਸ ਸਬੰਧੀ ਵੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਫੈਸਲਾ ਲਿਆ ਗਿਆ।