SGPC ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜੂਨ ’ਚ ਭੇਜਿਆ ਜਾਵੇਗਾ ਜਥਾ
ਇਹ ਜਥਾ ਜੂਨ 2026 ’ਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ। ਇਸ ਸਬੰਧੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 5 ਮਾਰਚ 2026 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਭੇਜ ਸਕਦੇ ਹਨ।
Publish Date: Wed, 25 Feb 2026 10:14 AM (IST)
Updated Date: Wed, 25 Feb 2026 10:17 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ ਜੂਨ 2026 ’ਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ। ਇਸ ਸਬੰਧੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 5 ਮਾਰਚ 2026 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ’ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।