- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਰਦਾਸ ਤੋਂ ਬਾਅਦ ਜਿੱਥੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਨਾਲ ਵਿਚਾਰ ਸਾਂਝੇ ਕੀਤੇ ਉਥੇ ਹੀ ਜਥੇਦਾਰ ਨੇ ਆਪਣੇ ਸੰਬੋਧਨ ਤੋਂ ਬਾਅਦ ਖਾਲਸਾਈ ਜੈਕਾਰੇ ਲਗਾਉਂਦਿਆਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਏ।

ਅੰਮ੍ਰਿਤਪਾਲ ਸਿੰਘ,ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦਾ ਸਿਰਜਣਾ ਦਿਵਸ ਮਨਾਇਆ ਗਿਆ । ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਹੋਇਆ । ਅਰਦਾਸ ਤੋਂ ਬਾਅਦ ਜਿੱਥੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਨਾਲ ਵਿਚਾਰ ਸਾਂਝੇ ਕੀਤੇ ਉਥੇ ਹੀ ਜਥੇਦਾਰ ਨੇ ਆਪਣੇ ਸੰਬੋਧਨ ਤੋਂ ਬਾਅਦ ਖਾਲਸਾਈ ਜੈਕਾਰੇ ਲਗਾਉਂਦਿਆਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਏ। ਇਸ ਸਮਾਗਮ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਮੈਨੇਜਰ ਮੇਜਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਸਨ।
.jpg)