- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਮਗਾਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਅਤੇ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਮਹਾਨ ਸਖਸ਼ੀਅਤ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਉਨ੍ਹਾਂ ਦੀ ਯਾਦ ਵਿਚ ਸਥਾਪਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਗਏ। ਇਸ ਸਮਗਾਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਅਤੇ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਤੇ ਅਰਦਾਸ ਹੋਈ। ਇਸ ਦੌਰਾਨ ਪ੍ਰਮੁੱਖ ਸਖਸ਼ੀਅਤਾਂ ਤੇ ਸੰਬੋਧਨ ਵੀ ਕੀਤਾ।