ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼ੁਰੂ, ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ 'ਚ ਇਕੱਠੇ ਹੋਏ ਕਮੇਟੀ ਮੈਂਬਰ
ਸੂਤਰਾਂ ਅਨੁਸਾਰ, ਇਸ ਇਕੱਤਰਤਾ ਦੌਰਾਨ ਸਿੱਖ ਪੰਥ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਅਹਿਮ ਪੰਥਕ ਮਾਮਲਿਆਂ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਭਵਿੱਖ ਦੀਆਂ ਰਣਨੀਤੀਆਂ 'ਤੇ ਵੀ ਮੋਹਰ ਲੱਗਣ ਦੀ ਸੰਭਾਵਨਾ ਹੈ।
Publish Date: Mon, 20 Apr 2026 01:17 PM (IST)
Updated Date: Mon, 20 Apr 2026 01:20 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਕਾਨਫ਼ਰੰਸ ਹਾਲ ਵਿਖੇ ਅੱਜ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਮੀਟਿੰਗ ਵਿੱਚ ਕਮੇਟੀ ਦੇ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਸ਼ਾਮਲ ਹੋਏ ਹਨ।