- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ੇਸ਼ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ ਨੂੰ ਜਾਰੀ ਹੁਕਮ ’ਤੇ ਵਿਚਾਰ-ਚਰਚਾ ਹੋਵੇਗੀ, ਜਿਸ ’ਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਸ਼੍ਰੋਮਣੀ ਕਮੇਟੀ ਹਰ ਹਲਕੇ ’ਚ ਵੱਡੇ ਇਕੱਠ ਕਰੇਗੀ ਤੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇਗਾ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਇਕੱਤਰਤਾ ਅੱਜ 27 ਜੂਨ ਨੂੰ ਹੋਵੇਗੀ। ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਸ ਇਕੱਤਰਤਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਵਿਸ਼ੇਸ਼ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ ਨੂੰ ਜਾਰੀ ਹੁਕਮ ’ਤੇ ਵਿਚਾਰ-ਚਰਚਾ ਹੋਵੇਗੀ, ਜਿਸ ’ਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਸ਼੍ਰੋਮਣੀ ਕਮੇਟੀ ਹਰ ਹਲਕੇ ’ਚ ਵੱਡੇ ਇਕੱਠ ਕਰੇਗੀ ਤੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਹੋ ਰਹੇ ਜਰਨਲ ਇਜਲਾਸ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਅੰਤ੍ਰਿੰਗ ਕਮੇਟੀ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜ ਦਿੱਤੇ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀ ਵੀ ਮੌਜੂਦ ਹੋਣਗੇ।