ਅੰਮਿ੍ਤਪਾਲ ਸਿੰਘ ਅੰਮਿ੍ਤਸਰ

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਭੋਪਾਲ (ਮੱਧ ਪ੍ਰਦੇਸ਼) 'ਚ ਹੋ ਰਹੀਆਂ ਨੈਸ਼ਨਲ ਖੇਡਾਂ 'ਚ ਮਾਲਵਾ ਹਾਕੀ ਅਕੈਡਮੀ ਹਨੂਮਾਨਗੜ੍ਹ ਨੂੰ ਵੱਡੇ ਫ਼ਰਕ 7-0 ਨਾਲ ਹਰਾ ਕੇ ਕੁਆਰਟਰ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਕੁਆਰਟਰ ਫਾਈਨਲ 'ਚ ਪੁੱਜੀ ਹਾਕੀ ਟੀਮ ਨੂੰ ਇਸ ਜਿੱਤ 'ਤੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਕਮੇਟੀ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਜਿੱਥੇ ਹਾਕੀ ਦੀਆਂ ਟੀਮਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ, ਉਥੇ ਹੋਰ ਖੇਡਾਂ 'ਚ ਵੀ ਖਿਡਾਰੀਆਂ ਨੂੰ ਤਿਆਰ ਕੀਤਾ ਜਾ ਰਿਹਾ ਹੈ, ਇਸ ਕਾਰਜ ਲਈ ਸ਼ੋ੍ਮਣੀ ਕਮੇਟੀ ਵੱਲੋਂ ਖੇਡ ਵਿਭਾਗ ਲਗਾਤਾਰ ਕਾਰਜਸ਼ੀਲ ਹੈ। ਇਸੇ ਦੌਰਾਨ ਤੇਜਿੰਦਰ ਸਿੰਘ ਪੱਡਾ ਸਕੱਤਰ ਖੇਡ ਵਿਭਾਗ ਨੇ ਦੱਸਿਆ ਕਿ ਸ਼ੋ੍ਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ 'ਤੇ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭੋਪਾਲ 'ਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਸ਼ੋ੍ਮਣੀ ਕਮੇਟੀ ਦੇ ਖਿਡਾਰੀ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਹਾਕੀ ਟੀਮ ਆਪਣੇ ਪੂਲ ਵਿਚ ਖੇਡਦਿਆਂ ਕੁਆਰਟਰ ਫਾਈਨਲ 'ਚ ਪੁੱਜ ਚੁੱਕੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ੋ੍ਮਣੀ ਕਮੇਟੀ ਦੀ ਹਾਕੀ ਟੀਮ ਜਿੱਤ ਪ੍ਰਰਾਪਤ ਕਰਕੇ ਸੰਸਥਾ ਦਾ ਮਾਣ ਵਧਾਏਗੀ।

ਕੈਪਸ਼ਨ:

ਭੋਪਾਲ (ਮੱਧ ਪ੍ਰਦੇਸ਼) 'ਚ ਹੋ ਰਹੀਆਂ ਨੈਸ਼ਨਲ ਖੇਡਾਂ 'ਚ ਹਿੱਸਾ ਲੈਣ ਵਾਲੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ।