ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੇ 267 ਪਾਵਨ ਸਰੂਪ ਘਟਣ ਦੇ ਮਾਮਲੇ 'ਚ ਬਣੀ ਸਬ-ਕਮੇਟੀ ਦੇ ਮੁੱਖ ਜਾਂਚ ਅਧਿਕਾਰੀ ਡਾ. ਈਸ਼ਰ ਸਿੰਘ (ਐਡਵੋਕੇਟ) ਤੇਲੰਗਾਨਾ ਹਾਈ ਕੋਰਟ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਕੋਲੋਂ ਪੁੱਛ ਪੜਤਾਲ ਕੀਤੀ ਗਈ।

ਮੰਗਲਵਾਰ ਸਵੇਰ ਤੋਂ ਲੰਮਾਂ ਸਮਾਂ ਕੀਤੀ ਜਾਂਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸਕੱਤਰ ਸਿੰਘ ਅਤੇ ਸਾਬਕਾ ਸੁਪਰਵਾਈਜ਼ਰ ਕੰਵਲਜੀਤ ਸਿੰਘ ਪਾਸੋਂ ਪੁੱਛ ਪੜਤਾਲ ਕੀਤੀ ਗਈ ਅਤੇ ਬਿਆਨ ਦਰਜ ਕੀਤੇ ਗਏ। ਮਾਮਲੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਵੱਲੋਂ ਕੁਝ ਹੋਰ ਰਿਕਾਰਡ ਵੀ ਮੰਗਵਾਇਆ ਗਿਆ, ਜੋ ਜਾਂਚ ਅਧਿਕਾਰੀਆਂ ਵੱਲੋਂ ਘੋਖਿਆ ਗਿਆ।