- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Shiromani Committee ਪ੍ਰਧਾਨ ਧਾਮੀ ਨੇ ਕਿਹਾ ਕਿ ਬਹਿਰੀਨ ਵਾਲੀ ਬੀਬੀ ਨੇ ਵੱਖ-ਵੱਖ ਸਮੇਂ 'ਚ ਵੱਖ-ਵੱਖ ਸਰਾਵਾਂ 'ਚ ਕਮਰੇ ਲੈ ਕੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗੰਦਲੀ ਸਿਆਸਤ ਕੀਤੀ ਜਾ ਰਹੀ ਹੈ ਜਿਸ ਨਾਲ ਗੁਰੂ ਘਰ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਟਾਫ ਰਿਪੋਰਟਰ, ਅੰਮ੍ਰਿਤਸਰ : ਸ੍ਰੀ ਅਨੰਦਪੁਰ ਸਾਹਿਬ ਤੇ ਹੋਰਨਾਂ ਸਰਾਵਾਂ ਦੇ ਨਾਲ ਬਹਿਰੀਨ ਵਾਲੀ ਬੀਬੀ ਨਾਲ ਜੁੜੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਣਾਈ ਗਈ ਚਾਰ ਮੈਂਬਰੀ ਕਮੇਟੀ ਨੇ ਮੁੱਢਲੀ ਜਾਂਚ ਰਿਪੋਰਟ ਸੌਂਪੀ ਹੈ। ਇਸ ਰਿਪੋਰਟ 'ਚ ਇਹ ਸਪਸ਼ਟ ਹੋਇਆ ਹੈ ਕਿ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਾਵਾਂ 'ਚ ਤਾਇਨਾਤ ਇੰਚਾਰਜ ਅਮਰੀਕ ਸਿੰਘ ਵੱਲੋਂ ਰਿਕਾਰਡ ਦੇ ਨਾਲ ਹੇਰਾਫੇਰੀ ਕੀਤੀ ਗਈ ਹੈ ਤੇ ਗਲਤ ਤੱਥ ਦਰਜ ਕੀਤੇ ਗਏ ਹਨ। ਰਿਕਾਰਡ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ ਅਮਰੀਕ ਸਿੰਘ ਸਮੇਤ ਹੋਰਨਾ ਅਧਿਕਾਰੀਆਂ 'ਤੇ ਕਾਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਬਹਿਰੀਨ ਵਾਲੀ ਬੀਬੀ ਨੇ ਵੱਖ-ਵੱਖ ਸਮੇਂ 'ਚ ਵੱਖ-ਵੱਖ ਸਰਾਵਾਂ 'ਚ ਕਮਰੇ ਲੈ ਕੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਗੰਦਲੀ ਸਿਆਸਤ ਕੀਤੀ ਜਾ ਰਹੀ ਹੈ ਜਿਸ ਨਾਲ ਗੁਰੂ ਘਰ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਾਮੀ ਨੇ ਕਿਹਾ ਕਿ ਉਨ੍ਹਾਂ ਦੇ ਕਿਰਦਾਰ ਦੇ ਨਾਲ ਵੀ ਗੰਦੀ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਲਗਾਤਾਰ ਪੁਲਿਸ ਦੀ ਤਫਤੀਸ਼ ਦੇ ਤੱਥ ਪੇਸ਼ ਕੀਤੇ ਜਾ ਰਹੇ ਹਨ ਜੋ ਕਿ ਕਾਨੂੰਨਨ ਤੌਰ ਤੇ ਗਲਤ ਹਨ। ਉਨ੍ਹਾਂ ਕਿਹਾ ਉਹ ਅੱਜ ਵੀ ਮੰਗ ਕਰਦੇ ਹਨ ਕੀ ਇਸ ਸਾਰੇ ਮਾਮਲੇ ਦੀ ਸੀਬੀਆਈ ਜਾਂਚ ਹੋਵੇ ਤਾਂ ਜੋ ਸਾਰੇ ਤੱਥ ਸਾਹਮਣੇ ਆ ਸਕਣ। ਬੀਬੀ ਨੂੰ ਧਰਮ ਅਰਥ ਫੰਡ 'ਚੋਂ ਦਿੱਤੇ ਗਏ 1 ਲੱਖ ਰੁਪਏ ਸਹਾਇਤਾ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਮੈਂਬਰ ਅਮਰਜੀਤ ਸਿੰਘ ਚਾਵਲਾ ਦੀ ਸਿਫਾਰਿਸ਼ ਤੇ ਅੰਤਿਮ ਕਮੇਟੀ ਦੀ ਮਨਜ਼ੂਰੀ ਤੋਂ ਬਾਅਦ ਇਕ ਲੱਖ ਰੁਪਿਆ ਬੀਬੀ ਦੇ ਇਲਾਜ ਲਈ ਦਿੱਤਾ ਗਿਆ ਹੈ। ਬੀਬੀ ਨੇ ਦਿਮਾਗੀ ਤੌਰ 'ਤੇ ਪਰੇਸ਼ਾਨੀ ਦੇ ਇਲਾਜ ਲਈ ਸਹਾਇਤਾ ਮੰਗੀ ਸੀ। ਇਲਾਜ ਕਰਵਾਉਣ ਦੀਆਂ ਵੱਖ-ਵੱਖ ਰਿਪੋਰਟਾਂ ਵੀ ਇਸ ਦਰਖ਼ਾਸਤ ਦੇ ਨਾਲ ਲਗਾਈਆਂ ਗਈਆਂ ਸਨ। ਧਾਮੀ ਨੇ ਕਿਹਾ ਕਿ ਵੱਖ-ਵੱਖ ਸਮੇਂ 'ਚ ਕਈ ਤਰ੍ਹਾਂ ਦੀਆਂ ਸਹਾਇਤਾਂ ਧਰਮ ਅਰਥ ਫੰਡ 'ਚੋਂ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ਵਿੱਚੋਂ ਇਕ ਸਹਾਇਤਾ ਇਸ ਬੀਬੀ ਨੂੰ ਵੀ ਦਿੱਤੀ ਗਈ ਹੈ।