- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਈ ਹੈ, ਉਸ ਨੂੰ ਜਨਤਕ ਕੀਤਾ ਜਾਵੇਗਾ।

ਸਟਾਫ ਰਿਪੋਰਟਰ, ਅੰਮ੍ਰਿਤਸਰ। ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ 11 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਈ ਹੈ, ਉਸ ਨੂੰ ਜਨਤਕ ਕੀਤਾ ਜਾਵੇਗਾ।