ਬੰਦੀ ਸਿੰਘ ਗੁਰਦੀਪ ਸਿੰਘ ਖੈੜਾ ਨੂੰ ਮਿਲੇ SGPC ਸਕੱਤਰ, ਗੁਰੂ ਨਾਨਕ ਦੇਵ ਹਸਪਤਾਲ 'ਚ ਹਨ ਦਾਖ਼ਲ
ਪ੍ਰਤਾਪ ਸਿੰਘ ਨੇ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦੀ ਅਨਮੋਲ ਵਿਰਾਸਤ ਹਨ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਬੰਦੀ ਸਿੰਘਾਂ ਦੇ ਨਾਲ ਖੜ੍ਹੇ ਰਹਿਣ ਨੂੰ ਆਪਣਾ ਫਰਜ਼ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਐਸਜੀਪੀਸੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਅੱਗੇ ਵੀ ਇਸ ਦਿਸ਼ਾ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ।
Publish Date: Wed, 03 Dec 2025 04:52 PM (IST)
Updated Date: Wed, 03 Dec 2025 05:13 PM (IST)
ਸਟਾਫ ਰਿਪੋਰਟਰ, ਅੰਮ੍ਰਿਤਸਰ : ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਬੰਦ ਬੰਦੀ ਸਿੰਘ ਗੁਰਦੀਪ ਸਿੰਘ ਖੈੜਾ, ਜਿਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਦਾ ਹਾਲ-ਚਾਲ ਜਾਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਪ੍ਰਤਾਪ ਸਿੰਘ ਹਸਪਤਾਲ ਪਹੁੰਚੇ।
ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਸਕੱਤਰ ਪ੍ਰਤਾਪ ਸਿੰਘ ਨੇ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ।