ਬੇਅਦਬੀਆਂ ਸੰਬੰਧੀ ਕਾਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਅੱਜ, ਇਹ ਜਥੇਬੰਦੀਆਂ ਹੋਣਗੀਆਂ ਸ਼ਾਮਲ
ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜਰੂਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਜਿਸ ਪ੍ਰਤੀ ਬਣਾਏ ਜਾਣ ਵਾਲੇ ਕਾਨੂੰਨ ਦੇ ਵਿਸਤ੍ਰਿਤ ਪੱਖਾਂ ਉਪਰ ਵਿਆਪਕ ਚਰਚਾ ਹੋਣੀ ਚਾਹੀਦੀ ਹੈ।
Publish Date: Mon, 06 Apr 2026 11:24 AM (IST)
Updated Date: Mon, 06 Apr 2026 11:32 AM (IST)
ਅੰਮ੍ਰਿਤਪਾਲ ਸਿ੍ੰਘ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਪੰਥਕ ਇਕੱਤਰਤਾ ਵਿੱਚ ਜਥੇਬੰਦੀਆਂ ਦੇ ਆਗੂ ਪਹੁੰਚੇ ਹਨ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਰੰਭ ਹੋਈ ਹੈ । ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜਰੂਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਜਿਸ ਪ੍ਰਤੀ ਬਣਾਏ ਜਾਣ ਵਾਲੇ ਕਾਨੂੰਨ ਦੇ ਵਿਸਤ੍ਰਿਤ ਪੱਖਾਂ ਉਪਰ ਵਿਆਪਕ ਚਰਚਾ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇਸੇ ਮਨਸ਼ਾ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਬੈਠਕ ਰੱਖੀ ਗਈ ਹੈ। ਦੱਸਣ ਯੋਗ ਹੈ ਕਿ ਇਸ ਇਕੱਤਰਤਾ ਵਿੱਚ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਸਮੇਤ ਪ੍ਰਮੁੱਖ ਸਿੱਖ ਜਥੇਬੰਦੀਆਂ ਸ਼ਾਮਲ ਹੋਣ ਪਹੁੰਚੀਆਂ ਹਨ।