
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 4 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 6 ਸਤੰਬਰ ਨੂੰ ਸੰਪੂਰਨਤਾ ਦੇ ਭੋਗ ਪਾ ਕੇ ਭਾਈ ਖਾਲੜਾ ਨੂੰ ਯਾਦ ਕੀਤਾ ਜਾਵੇਗਾ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮਨੁੱਖੀ ਅਧਿਕਾਰਾਂ ਦੇ ਹੱਕ ਲਈ ਆਪਾ ਕੁਰਬਾਣ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ 6 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 4 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 6 ਸਤੰਬਰ ਨੂੰ ਸੰਪੂਰਨਤਾ ਦੇ ਭੋਗ ਪਾ ਕੇ ਭਾਈ ਖਾਲੜਾ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਰਾਖੇ ਅਤੇ ਪੰਜਾਬ ਵਿਚ ਸਰਕਾਰੀ ਜਬਰ ਤਹਿਤ ਮਾਰੇ ਗਏ ਨੌਜਵਾਨਾਂ ਦੀ ਲਾਸ਼ਾ ਦੇ ਵਾਰਿਸ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਜ਼ਰੂਰ ਯਾਦ ਕਰੀਏ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਇਸ ਵਾਰ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਉਂਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਭਾਈ ਖਾਲੜਾ ਦੀ ਯਾਦ ਵਿਚ ਹੁਣ ਹਰ ਸਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਸਤੰਬਰ ਨੂੰ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਪੰਜਾਬ ਦੇ ਹਜ਼ਾਰਾਂ ਸ਼ਹੀਦਾਂ ਦੀ ਯਾਦ ਵਿਚ ਜੋ ਹਰੀਕੇ ਵਿਖੇ ਸ਼ਹੀਦੀ ਪੱਤਣ ਯਾਦਗਾਰ ਬਣਾਈ ਜਾਣੀ ਹੈ ਉਸ ਲਈ ਵੀ ਜ਼ਮੀਨ ਲੱਭਣ ਦਾ ਕੰਮ ਚੱਲ ਰਿਹਾ ਹੈ ਅਤੇ ਯਾਦਗਾਰ ਦਾ ਕਾਰਜ ਵੀ ਛੇਤੀ ਹੀ ਸ਼ੁਰੂ ਹੋਵੇਗਾ।