SGPC ਦਾ ਵਿੱਤੀ ਵਰ੍ਹੇ 2026-27 ਲਈ 28 ਮਾਰਚ ਨੂੰ ਹੋਵੇਗਾ ਬਜਟ ਪੇਸ਼, ਐਡਵੋਕੇਟ ਧਾਮੀ ਦੀ ਪ੍ਰਧਾਨਗੀ ਹੇਠ ਹੋਵੇਗਾ ਜਨਰਲ ਇਜਲਾਸ
ਇਹ ਬਜਟ ਜਿਥੇ ਧਰਮ ਪ੍ਰਚਾਰ, ਵਿਦਿਆ ਲਈ ਅਹਿਮ ਹੋਵੇਗਾ। ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਸਰਾਵਾਂ ਦੇ ਨਿਰਮਾਨ ਤੋਂ ਇਲਾਵਾ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਨ ਨੂੰ ਕੇਂਦਰਿਤ ਹੋਵੇਗਾ।
Publish Date: Wed, 25 Mar 2026 10:19 AM (IST)
Updated Date: Wed, 25 Mar 2026 10:23 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਵਰ੍ਹੇ 2026-27 ਲਈ 28 ਮਾਰਚ ਨੂੰ ਬਜਟ ਪੇਸ਼ ਕਰੇਗੀ। ਇਸ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 28 ਮਾਰਚ ਨੂੰ ਦੁਪਹਿਰ 12 ਵਜੇ ਜਰਨਲ ਇਜਲਾਸ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਵੇਗਾ। ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਇਜਲਾਸ ਸਬੰਧੀ ਮੈਂਬਰਾਂ ਨੂੰ ਪੱਤਰ ਪਹਿਲਾਂ ਹੀ ਜਾਰੀ ਕਰ ਦਿੱਤੇ ਹਨ। ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਵਿੱਤੀ ਵਰ੍ਹੇ 2026-27 ਲਈ 1500 ਕਰੋੜ ਰੁਪਏ ਦੇ ਕਰੀਬ 9 ਪ੍ਰਤੀਸ਼ਤ ਦੇ ਵਾਧੇ ਨਾਲ ਪੇਸ਼ ਕੀਤਾ ਜਾਵੇਗਾ। ਇਹ ਬਜਟ ਜਿਥੇ ਧਰਮ ਪ੍ਰਚਾਰ, ਵਿਦਿਆ ਲਈ ਅਹਿਮ ਹੋਵੇਗਾ। ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਸਰਾਵਾਂ ਦੇ ਨਿਰਮਾਨ ਤੋਂ ਇਲਾਵਾ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਨ ਨੂੰ ਕੇਂਦਰਿਤ ਹੋਵੇਗਾ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ 2025-26 ਲਈ ਪਾਸ ਕੀਤੇ ਗਏ 1386 ਕਰੋੜ 47 ਲੱਖ ਰੁਪਏ ਦੇ ਬਜਟ ਵਿਚ 9 ਪ੍ਰਤੀਸ਼ਤ ਦਾ ਵਾਧਾ ਸ਼ਾਮਲ ਹੋਇਆ ਸੀ, ਜਦ ਕਿ ਸਾਲ 2024-25 ਨਾਲੋਂ ਸਾਲ 2025-26 ਦੇ ਬਜਟ ਵਿਚ ਇਹ ਵਾਧਾੲ 9.95 ਫੀਸਦੀ ਦਰਜ ਕੀਤਾ ਗਿਆ ਸੀ।