ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ, ਗਿਆਨੀ ਰਘਬੀਰ ਸਿੰਘ ਦੇ ਮਾਮਲੇ ’ਤੇ ਆ ਸਕਦੈ ਵੱਡਾ ਫੈਸਲਾ
ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਜਾਰੀ ਏਜੰਡੇ ਮੁਤਾਬਕ ਇਸ ਮੀਟਿੰਗ ’ਚ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਕਮੇਟੀ ਵੱਲੋਂ ਜਾਰੀ 72 ਘੰਟੇ ਦੇ ਨੋਟਿਸ ਅਤੇ ਇਸ ਦੇ ਜਵਾਬ ’ਚ ਗਿਆਨੀ ਰਘਬੀਰ ਸਿੰਘ ਵੱਲੋਂ ਆਪਣੇ ਦੋਸ਼ਾਂ ਸਬੰਧੀ ਕਮੇਟੀ ਤੋਂ ਮੰਗੇ ਗਏ ਜਵਾਬਾਂ ਦੇ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ।
Publish Date: Thu, 26 Feb 2026 08:55 AM (IST)
Updated Date: Thu, 26 Feb 2026 09:00 AM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵੀਰਵਾਰ ਨੂੰ ਦੁਪਹਿਰ 3 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫ਼ਤਰ ਵਿਖੇ ਹੋਵੇਗੀ। ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਜਾਰੀ ਏਜੰਡੇ ਮੁਤਾਬਕ ਇਸ ਮੀਟਿੰਗ ’ਚ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਕਮੇਟੀ ਵੱਲੋਂ ਜਾਰੀ 72 ਘੰਟੇ ਦੇ ਨੋਟਿਸ ਅਤੇ ਇਸ ਦੇ ਜਵਾਬ ’ਚ ਗਿਆਨੀ ਰਘਬੀਰ ਸਿੰਘ ਵੱਲੋਂ ਆਪਣੇ ਦੋਸ਼ਾਂ ਸਬੰਧੀ ਕਮੇਟੀ ਤੋਂ ਮੰਗੇ ਗਏ ਜਵਾਬਾਂ ਦੇ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਣ ਵਾਲੀ ਇਸ ਮੀਟਿੰਗ ’ਚ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਕਾਰਵਾਈ ’ਤੇ ਫ਼ੈਸਲਾ ਸੰਭਵ ਹੈ।