- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਬੰਧੀ ਏਜੰਡਾ ਤੇ ਪੱਤਰ ਅੰਤ੍ਰਿੰਗ ਕਮੇਟੀ ਮੈਂਬਰਾਂ ਤੇ ਅਹੁਦੇਦਾਰਾਂ ਨੂੰ ਭੇਜ ਦਿੱਤਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 15 ਜੁਲਾਈ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਬੰਧੀ ਏਜੰਡਾ ਤੇ ਪੱਤਰ ਅੰਤ੍ਰਿੰਗ ਕਮੇਟੀ ਮੈਂਬਰਾਂ ਤੇ ਅਹੁਦੇਦਾਰਾਂ ਨੂੰ ਭੇਜ ਦਿੱਤਾ ਹੈ। ਇਹ ਮੀਟਿੰਗ ਹੰਗਾਮੀ ਹੋ ਸਕਦੀ ਹੈ ਕਿਉਂਕਿ ਮੌਜੂਦਾ ਸਮੇਂ ’ਚ ਫਿਲਮ ‘ਸਤਲੁਜ’ ’ਤੇ ਰੋਕ, ਸ੍ਰੀ ਅਕਾਲ ਤਖਤ ਸਾਹਿਬ ਤੋਂ 15 ਜੂਨ ਨੂੰ ਹੋਏ ਹੁਕਮਨਾਮੇ ਨੂੰ ਲਾਗੂ ਕਰਵਾਉਣਾ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਬੇਅਦਬੀ ਕਾਨੂੰਨ ਦੇ ਮੁੱਦੇ ਅਹਿਮ ਹੋ ਸਕਦੇ ਹਨ। 15 ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ’ਚ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87, ਵਿੱਦਿਅਕ ਅਦਾਰੇ ਤੇ ਧਰਮ ਪ੍ਰਚਾਰ ਕਮੇਟੀ ਦੇ ਰੂਟੀਨ ਦੇ ਕੰਮਕਾਜ ਤੋਂ ਇਲਾਵਾ ਕਈ ਅਹਿਮ ਏਜੰਡੇ ਵਿਚਾਰੇ ਤੇ ਪਾਸ ਕੀਤੇ ਜਾ ਸਕਦੇ ਹਨ।