
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਅਹਿਮ ਰਿਹਾ। ਜਿਸ ਲਈ 27 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰੂ ਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 29 ਅਗਸਤ ਨੂੰ ਭੋਗ ਉਪਰੰਤ ਅਰਦਾਸ ਹੋਵੇਗੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੋਈ। ਮੀਟਿੰਗ ਦੌਰਾਨ ਕਲ੍ਹ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਕੱਢੀ ਜਾਣ ਵਾਲੀ ਖਾਲਸਾ ਵਹੀਰ ਬਾਰੇ ਵੀ ਵਿਚਾਰ ਚਰਚਾ ਹੋਈ ਅਤੇ ਇਸ ਮਾਰਚ ਨੂੰ ਪ੍ਰਵਾਨਗੀ ਦਿੱਤੀ ਗਈ । ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਅਹਿਮ ਰਿਹਾ। ਜਿਸ ਲਈ 27 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰੂ ਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 29 ਅਗਸਤ ਨੂੰ ਭੋਗ ਉਪਰੰਤ ਅਰਦਾਸ ਹੋਵੇਗੀ। ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਜਾਨਲੇਵਾ ਹਮਲੇ ਦਾ ਵੀ ਨਿੰਦਾ ਮਤਾ ਪਾਸ ਕੀਤਾ ਗਿਆ ਅਤੇ ਹਮਲਾ ਕਰਨ ਪਿੱਛੇ ਸਾਜਿਸ਼ ਕਰਨ ਵਾਲੇ ਪਛਾਣ ਕਰਨ ਲਈ ਕਿਹਾ ਗਿਆ । ਇਸ ਤੋਂ ਇਲਾਵਾ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ ਅਤੇ ਵਿਦਿਅਕ ਅਦਾਰਿਆਂ ਦੇ ਕੰਮ ਕਾਜ, ਰੂਟੀਨ ਦੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ।