ਧਾਮੀ ਦੀ ਅਗਵਾਈ 'ਚ ਅੱਜ ਹੋਵੇਗੀ SGPC ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ, ਸਿੱਖ ਮਸਲਿਆਂ ‘ਤੇ ਅਹਿਮ ਮਤੇ ਕੀਤੇ ਜਾਣਗੇ ਪਾਸ
ਇਸ ਬੈਠਕ ’ਚ ਬੇਅਦਬੀ ਖ਼ਿਲਾਫ਼ ਕਾਨੂੰਨ ’ਤੇ ਚਰਚਾ ਕੀਤੀ ਜਾਵੇਗੀ। ਧਾਮੀ ਨੇ ਕਿਹਾ ਹੈ ਕਿ ਕਾਨੂੰਨ ਆਪਣੀ ਥਾਂ ’ਤੇ ਠੀਕ ਹੈ ਪਰ ਇਸ ਤੋਂ ਜ਼ਿਆਦਾ ਜ਼ਰੂਰਤ ਹੈ ਬੇਅਦਬੀ ਦੀਆਂ ਘਟਨਾਵਾਂ ਦੇ ਪਿੱਛੇ ਜਿਹੜੀਆਂ ਤਾਕਤਾਂ ਹਨ, ਉਨ੍ਹਾਂ ਨੂੰ ਬੇਨਕਾਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਤਾਂ ਪਹਿਲਾਂ ਵੀ ਸੀ ਪਰ ਇਸ ’ਤੇ ਅਮਲ ਸਰਕਾਰ ਦੀ ਦ੍ਰਿੜ੍ਹ ਇੱਛਾ ਸ਼ਕਤੀ ਤੋਂ ਬਾਅਦ ਹੀ ਹੋ ਸਕਦਾ ਹੈ।
Publish Date: Mon, 20 Apr 2026 08:12 AM (IST)
Updated Date: Mon, 20 Apr 2026 08:20 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਸਵੇਰੇ 11 ਵਜੇ ਬੁਲਾਈ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ, ਵਿਦਿਆ ਵਿਭਾਗ ਦੇ ਪ੍ਰਬੰਧ ਨੂੰ ਮੁੱਖ ਰੱਖਦਿਆਂ ਅਹਿਮ ਪ੍ਰਵਾਨਗੀਆਂ ਦਿੱਤੀਆਂ ਜਾਣ ਤੋਂ ਇਲਾਵਾ ਸਿੱਖ ਮਸਲਿਆਂ ‘ਤੇ ਅਹਿਮ ਮਤੇ ਪਾਸ ਕੀਤੇ ਜਾਣਗੇ।