ਸ਼੍ਰੋਮਣੀ ਕਮੇਟੀ ਦੀ 31 ਜਨਵਰੀ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮੁਲਤਵੀ, ਹੁਣ 15 ਫਰਵਰੀ ਨੂੰ ਹੋਣ ਦੀ ਉਮੀਦ
ਸਕੱਤਰ ਪ੍ਰਤਾਪ ਸਿੰਘ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਬੰਧੀ ਸਬੰਧੀ ਏਜੰਡਾ ਤੇ ਪੱਤਰ ਅੰਤ੍ਰਿੰਗ ਕਮੇਟੀ ਨੂੰ ਭੇਜ ਦਿੱਤਾ ਸੀ ਪਰ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੀ ਮੀਟਿੰਗ ਵੀ ਪਹਿਲਾਂ 12 ਜਨਵਰੀ ਨੂੰ ਬੁਲਾਈ ਗਈ ਸੀ, ਜੋ ਕਿ ਜ਼ਰੂਰੀ ਰੁਝੇਵਿਆਂ ਕਾਰਨ 16 ਜਨਵਰੀ ਨੂੰ ਕੀਤੀ ਸੀ, ਉਸ ਮੀਟਿੰਗ ਵਿਚ ਕੋਈ ਅਹਿਮ ਏਜੰਡਾ ਨਹੀਂ ਸੀ।
Publish Date: Wed, 28 Jan 2026 11:21 AM (IST)
Updated Date: Wed, 28 Jan 2026 11:24 AM (IST)
ਸਟਾਫ ਰਿਪੋਰਟਰ, ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ 31 ਜਨਵਰੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਫਿਲਹਾਲ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਹੈ।
ਸਕੱਤਰ ਪ੍ਰਤਾਪ ਸਿੰਘ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਬੰਧੀ ਸਬੰਧੀ ਏਜੰਡਾ ਤੇ ਪੱਤਰ ਅੰਤ੍ਰਿੰਗ ਕਮੇਟੀ ਨੂੰ ਭੇਜ ਦਿੱਤਾ ਸੀ ਪਰ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੀ ਮੀਟਿੰਗ ਵੀ ਪਹਿਲਾਂ 12 ਜਨਵਰੀ ਨੂੰ ਬੁਲਾਈ ਗਈ ਸੀ, ਜੋ ਕਿ ਜ਼ਰੂਰੀ ਰੁਝੇਵਿਆਂ ਕਾਰਨ 16 ਜਨਵਰੀ ਨੂੰ ਕੀਤੀ ਸੀ, ਉਸ ਮੀਟਿੰਗ ਵਿਚ ਕੋਈ ਅਹਿਮ ਏਜੰਡਾ ਨਹੀਂ ਸੀ।
31 ਜਨਵਰੀ ਨੂੰ ਹੋਣ ਵਾਲੀ ਇਕੱਤਰਤਾ ਵਿਚ ਕਈ ਅਹਿਮ ਏਜੰਡੇ ਵਿਚਾਰੇ ਅਤੇ ਪਾਸ ਕੀਤੇ ਜਾਣ ਦੀ ਸੰਭਾਵਨਾ ਸੀ, ਜਿਸ ਦਾ ਕਾਰਨ ਮਹੀਨਾਵਾਰ ਹੋਣ ਵਾਲੀ ਮੀਟਿੰਗ ਨੂੰ ਕਰਨ ਲਈ 8 ਦਿਨ ਦੇ ਸਮੇਂ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਏਜੰਡੇ ਭੇਜ ਕੇ ਇਕੱਤਰਤਾ ਸੱਦ ਲਈ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ 30 ਹਜ਼ਾਰ ਪੰਨਿਆਂ ਦੀਆਂ ਸ਼ਿਕਾਇਤਾਂ ਜਿਸ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੋਲਕ ਦੀ ਦੁਰਵਰਤੋਂ ਦੱਸਿਆ ਗਿਆ ਹੈ, ਇਸ ਨੂੰ ਵਿਚਾਰ ਕੇ ਇਸ ਦਾ ਜਵਾਬ ਵੀ ਅੰਤ੍ਰਿੰਗ ਕਮੇਟੀ ਵੱਲੋਂ ਦਿੱਤਾ ਜਾ ਸਕਦਾ ਸੀ। ਆਸ ਹੈ ਕਿ 15 ਫਰਵਰੀ ਨੂੰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸੱਦੀ ਜਾਵੇਗੀ।