ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਬਾਹਰ ਕੀਤਾ ਪ੍ਰਦਰਸ਼ਨ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਸੜਕ ‘ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ
Publish Date: Fri, 20 Nov 2026 07:35 PM (IST)
Updated Date: Fri, 20 Nov 2026 07:37 PM (IST)
ਸ਼੍ਰੋਮਣੀ ਕਮੇਟੀ ਦੇ ਹਾਊਸ ਨੂੰ ਪ੍ਰਧਾਨ ਚੁਣਨ ਦਾ ਕੋਈ ਨੈਤਿਕ ਅਧਿਕਾਰ ਨਹੀਂ : ਸਿਮਰਨਜੀਤ ਸਿੰਘ ਮਾਨ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਸੜਕ ‘ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਧਰਨੇ ਨੂੰ ਦਫਤਰ ਤੋਂ ਦੂਰ ਰੱਖਣ ਲਈ ਪੁਲਿਸ ਪ੍ਰਸਾਸ਼ਨ ਵੱਲੋਂ ਭਾਰੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ। ਪਾਰਟੀ ਨੇ ਮੌਜੂਦਾ ਸ਼੍ਰੋਮਣੀ ਕਮੇਟੀ ਹਾਊਸ ਵੱਲੋਂ ਕੀਤੀ ਜਾ ਰਹੀ ਪ੍ਰਧਾਨ ਦੀ ਚੋਣ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਕਰਾਰ ਦਿੰਦਿਆ ਮੰਗ ਕੀਤੀ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਜਰਨਲ ਚੋਣਾਂ ਕਰਵਾਈਆਂ ਜਾਣ। ਇਸ ਪ੍ਰਦਰਸ਼ਨ ਵਿਚ ਪਾਰਟੀ ਦੇ ਮੁੱਖ ਅਹੁਦੇਦਾਰਾਂ, ਆਗੂਆਂ, ਵਰਕਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਵਾਉਂਣਾ ਸਿੱਖ ਕੌਮ ਦੇ ਜਮਹੂਰੀ ਹੱਕਾਂ ਨਾਲ ਵੱਡਾ ਖਿਲਵਾੜ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕਰਨ ਦਾ ਅਸਲ ਅਧਿਕਾਰ ਸਿੱਖ ਸੰਗਤ ਕੋਲ ਹੈ, ਨਾ ਕਿ ਕਿਸੇ ਅਜਿਹੇ ਹਾਊਸ ਕੋਲ ਜਿਸ ਦੀ ਜਰਨਲ ਚੋਣ ਲੰਬੇ ਸਮੇਂ ਤੋਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਦੋਂ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਮੌਕਾ ਹੀ ਨਹੀਂ ਦਿੱਤਾ ਜਾ ਰਿਹਾ ਤਾਂ ਅਜਿਹੀ ਸਥਿਤੀ ਵਿੱਚ ਕੀਤੀਆਂ ਜਾ ਰਹੀ ਚੋਣ ਪ੍ਰਕਿਿਰਆਸਿੱਖ ਜਮਹੂਰੀਅਤ ਦੀ ਭਾਵਨਾ ਦੇ ਉਲਟ ਹਨ। ਇਸ ਮੌਕੇ ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੂੰ ਵਿਸਥਾਰਤ ਮੰਗ-ਪੱਤਰ ਵੀ ਸੌਂਪਿਆ ਗਿਆ। ਇਸ ਮੰਗ-ਪੱਤਰ ਵਿਚ ਸਿੱਖਾਂ ਦੀ ਨਿਆਰੀ ਧਾਰਮਿਕ ਪਛਾਣ ਦੀ ਰਾਖੀ, ਵੰਦੇ ਮਾਤਰਮ ਦੇ ਰਾਜਕੀ ਸਤਿਕਾਰ ਨੂੰ ਰੱਦ ਕਰਨ, ਜਮੀਰ ਦੀ ਆਜ਼ਾਦੀ ਦੀ ਰਾਖੀ, ਸੰਵਿਧਾਨ ਦੀ ਧਾਰਾ 25 ਵਿਚ ਸੋਧ, ਸਿੱਖ ਪਰਿਵਾਰਕ ਕਾਨੂੰਨ ਬਣਾਉਂਣ ਅਤੇ ਗੁਰਦੁਆਰਾ ਚੋਣਾਂ ਨਿਯਮਤ ਸਮੇਂ ਉੱਤੇ ਲਾਜਮੀ ਕਰਵਾਉਂਣ ਦੀਆਂ ਮੰਗਾਂ ਉਠਾਈਆਂ ਗਈਆਂ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ, ਗੁਰਜੰਟ ਸਿੰਘ ਕੱਟੂ, ਹਰਭਜਨ ਸਿੰਘ ਕਸ਼ਮੀਰੀ, ਹਰਪਾਲ ਸਿੰਘ ਬਲੇਰ, ਅਤੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਰਜਿੰਦਰ ਕੌਰ ਜੈਤੋ, ਗੁਰਬਚਨ ਸਿੰਘ ਪਵਾਰ ਆਦਿ ਹਾਜਰ ਸਨ।