ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਹਿਣੋਗ ਨਾ ਦੇਣ ਦੇ ਰੋਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਪਾਰਟੀ ਨਾਲ ਸਬੰਧਤ ਬੀਬੀਆਂ ਦਾ ਪੰਜ ਮੈਂਬਰੀ ਜਥਾ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਚੂੜੀਆਂ ਦੇਣ ਲਈ ਪਹੁੰਚੇ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ,ਅੰਮ੍ਰਿਤਸਰ : ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਹਿਣੋਗ ਨਾ ਦੇਣ ਦੇ ਰੋਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਪਾਰਟੀ ਨਾਲ ਸਬੰਧਤ ਬੀਬੀਆਂ ਦਾ ਪੰਜ ਮੈਂਬਰੀ ਜਥਾ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਚੂੜੀਆਂ ਦੇਣ ਲਈ ਪਹੁੰਚੇ। ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਵਿਚਕਾਰ ਇਮਾਨ ਸਿੰਘ ਮਾਨ ਦੀ ਬਹਿਸ ਵੀ ਹੋਈ। ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਪਹਿਲਾਂ ਹੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਜਿਵੇਂ ਹੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ ਅਤੇ ਆਗੂ ਸ਼੍ਰੋਮਣੀ ਕਮੇਟੀ ਦਫਤਰ ਵੱਲ ਵਧੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਕਾਰਨ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਪੁਲਿਸ ਅਧਿਕਾਰੀ ਹਰਪਾਲ ਸਿੰਘ ਵਿਚਕਾਰ ਬਹਿਸ ਵੀ ਹੋਈ। ਇਮਾਨ ਸਿੰਘ ਮਾਨ ਨੇ ਕਿਹਾ ਕਿ 328 ਪਾਵਨ ਸਰੂਪਾਂ ਦਾ ਮੁੱਦਾ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਸਿੱਧੇ ਤੌਰ 'ਤੇ ਸਿੱਖ ਭਾਈਚਾਰੇ ਦੀ ਆਸਥਾ ਨਾਲ ਜੁੜਿਆ ਹੋਇਆ ਹੈ। ਨਾ ਤਾਂ ਮਾਮਲੇ ਦੀ ਪੂਰੀ ਸਚਾਈ ਅਜੇ ਸਾਹਮਣੇ ਨਹੀਂ ਆਈ ਅਤੇ ਨਾ ਹੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। ਪਾਰਟੀ ਨਾਲ ਸਬੰਧਤ ਬੀਬੀਆਂ ਦੇ ਜਥੇ ਨੇ ਅਧਿਕਾਰੀਆਂ ਲਈ ਚੂੜੀਆਂ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾੇ। ਚੂੜੀਆਂ ਦਿਖਾ ਕੇ ਬੀਬੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਢਿੱਲ-ਮੱਠ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਿਜੈ ਸਿੰਘ ਤੇ ਗੁਰਿੰਦਰ ਸਿੰਘ ਮਥਰੇਵਾਲ ਨੂੰ ਦਿੱਤਾ। ਮੰਗ ਪੱਤਰ ਵਿਚ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੀ ਜਾਂਚ ਅਤੇ ਜ਼ਿੰਮੇਵਾਰੀ ਤੈਅ ਕਰਨ ਵਿਚ ਸਿਟ ਨਾਲ ਸਹਿਣੋਗ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਹਰਪਾਲ ਸਿੰਘ ਬਲੇਰ, ਬੀਬੀ ਕੁਲਵਿੰਦਰ ਕੌਰ ਤੁਗਲਵਾਲ, ਬੀਬੀ ਬਲਜਿੰਦਰ ਕੌਰ, ਬੀਬੀ ਕੁਲਵੰਤ ਕੌਰ, ਬੀਬੀ ਮਨਦੀਪ ਕੌਰ, ਬੀਬੀ ਕੁਲਵਿੰਦਰ ਕੌਰ ਆਦਿ ਮੌਜੂਦ ਸਨ।