- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Shiromani Akali Dal ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਇਸ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਆਰੰਭਤਾ ਸਮੇਂ ਉਹ ਵੀ ਖਾਲਸਾ ਮਾਰਚ ਵਿਚ ਸ਼ਾਮਿਲ ਹੋਣਗੇ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਵੱਲੋਂ ਮੌਜੂਦਾ ਪੰਥਕ ਅਤੇ ਸਮਾਜਿਕ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਧਰਮ ਪ੍ਰਚਾਰ, ਸਿੱਖ ਸੰਸਥਾਵਾਂ 'ਚ ਹੋ ਰਹੇ ਦਖ਼ਲ, ਨਸ਼ਿਆਂ ਦੇ ਵੱਧ ਰਹੇ ਪ੍ਰਚਲਨ ਤੇ ਪੰਥ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਮਦਮਾ ਸਾਹਿਬ ਤਕ ਰਵਾਨਾ ਹੋਣ ਵਾਲੇ ਮੀਰੀ ਪੀਰੀ ਖਾਲਸਾ ਮਾਰਚ 'ਚ ਸ਼੍ਰੋਮਣੀ ਅਕਾਲੀ ਦਲ ਭਰਵੀਂ ਸ਼ਮੂਲੀਅਤ ਕਰੇਗਾ।
ਸ਼੍ਰੋਮਣੀ ਅਕਾਲੀ ਬੰਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੀਰੀ ਪੀਰੀ ਖਾਲਸਾ ਮਹਾਰਾਜ 24 ਜੁਲਾਈ ਨੂੰ ਆਰੰਭ ਕੀਤਾ ਜਾ ਰਿਹਾ ਹੈ ਜਿਸ ਵਿਚ ਸਮੂਹ ਸੰਗਤਾਂ ਉਥੇ ਜਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਇਸ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਆਰੰਭਤਾ ਸਮੇਂ ਉਹ ਵੀ ਖਾਲਸਾ ਮਾਰਚ ਵਿਚ ਸ਼ਾਮਿਲ ਹੋਣਗੇ।