ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ 23 ਨੂੰ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਜੰਡਿਆਲਾ ਗੁਰੂ ਹਲਕਾ ਇੰਚਾਰਜ ਸੰਦੀਪ ਸਿੰਘ ਏਆਰ ਦੀ ਅਗਵਾਈ ਹੇਠ ਪਿੰਡ ਤਾੜਾਗੜ ਤਲਾਵਾਂ ਸਰਬਜੀਤ ਸਿੰਘ ਬੀਸੀ ਵਿੰਗ ਦੇ ਪ੍ਰਧਾਨ
Publish Date: Mon, 14 Sep 2026 04:25 PM (IST)
Updated Date: Mon, 14 Sep 2026 04:26 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਜੰਡਿਆਲਾ ਗੁਰੂ ਹਲਕਾ ਇੰਚਾਰਜ ਸੰਦੀਪ ਸਿੰਘ ਏਆਰ ਦੀ ਅਗਵਾਈ ਹੇਠ ਪਿੰਡ ਤਾੜਾਗੜ ਤਲਾਵਾਂ ਸਰਬਜੀਤ ਸਿੰਘ ਬੀਸੀ ਵਿੰਗ ਦੇ ਪ੍ਰਧਾਨ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸੰਦੀਪ ਸਿੰਘ ਏਆਰ ਨੇ ਕਿਹਾ ਕਿ ਪੰਜਾਬ ਬਚਾਓ ਰੈਲੀ 23 ਸਤੰਬਰ ਪਿੰਡ ਮੱਲੀਆ ਵਿਖੇ ਕਰਵਾਈ ਜਾ ਰਹੀ ਹੈ, ਜਿਸ ਨੂੰ ਕਾਮਯਾਬ ਬਣਾਉਣ ਲਈ ਹਲਕੇ ਦੇ ਪਿੰਡਾਂ ਵਿਚ ਲੜੀਵਾਰ ਮੀਟਿੰਗ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਵੱਡਾ ਹੁੰਗਾਰਾ ਮਿਲ ਰਿਹਾ, ਜਿਸ ਤੋਂ ਸਾਫ ਵਿਖ ਰਿਹਾ ਕਿ ਪੰਜਾਬ ਦੇ ਲੋਕ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਸੌਂਪਣਗੇ। ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ ਕਨੂੰਨ ਦੀ ਸਥਿਤੀ ਪੂਰੀ ਤਰਾ ਵਿਗੜ ਚੁੱਕੀ ਹੈ। ਵਿਕਾਸ ਕਾਰਜ ਠੱਪ ਪਏ ਹਨ ਅਤੇ ਸਿਆਸੀ ਬਦਲਾਖੋਰੀ ਤਹਿਤ ਵਿਰੋਧੀ ਤੇ ਝੂਠੇ ਪਰਚੇ ਕਰਵਾ ਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਦੀ ਸਥਿਤੀ ਬੇਕਾਬੂ ਤੇ ਬੇਵੱਸ ਹਨ, ਜਿੱਥੇ ਪੰਜਾਬ ਵਿਚ ਗੈਂਗਸਟਰ ਤੇ ਨਸ਼ਾ ਤਸਕਰਾ ਦਾ ਰਾਜ ਚੱਲ ਰਿਹਾ। ਏਆਰ ਨੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਅਜਿਹਾ ਸਰਕਾਰੀ ਅਦਾਰਾ ਨਹੀਂ ਹੈ ਜੋ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਨਹੀਂ ਲਗਾ ਰਿਹਾ ਹੈ। ਇਸ ਮੌਕੇ ਸਰਬਜੀਤ ਸਿੰਘ ਬੀਸੀ ਵਿੰਗ ਪ੍ਰਧਾਨ, ਲਖਬੀਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਜੱਸ ਵਰਪਾਲ, ਯਾਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਪ੍ਰੇਮ ਸਿੰਘ, ਮੋਹਨ ਸਿੰਘ, ਅਮੀਰ ਸਿੰਘ, ਜਸਪ੍ਰੀਤ ਸਿੰਘ,ਗੁਰਪ੍ਰੀਤ ਸਿੰਘ,ਸੇਵਾ ਸਿੰਘ, ਕੁਲਵਿੰਦਰ ਸਿੰਘ ਪ੍ਰਧਾਨ, ਪ੍ਰੇਮ ਚੰਦ, ਲਾਢੀ ਸਿੰਘ, ਤੇ ਹੋਰ ਆਦਿ ਹਾਜ਼ਰ ਸਨ।