ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਾਉਣਾ ਅਰੰਭਿਆ, ਪਿਛਲੇ ਦਿਨਾਂ 'ਚ ਆਦੇਸ਼ ਹੋਏ ਸਨ ਜਾਰੀ
ਸਿੱਖ ਕੌਮ ਦੀਆਂ ਰਵਾਇਤਾਂ ਅਤੇ ਪਰੰਪਰਾਵਾਂ ਬਹੁਤ ਸ਼ਾਨਦਾਰ ਹਨ ਤੇ ਇਹ ਸਾਡੀ ਪਛਾਣ ਦਾ ਅਹਿਮ ਹਿੱਸਾ ਹਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਗੁਰੂ ਘਰਾਂ ਦਾ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਚੱਲਦਾ ਹੈ ਅਤੇ ਇਸ ਕਰਕੇ ਗੁਰਦੁਆਰਾ ਸਾਹਿਬਾਨ ’ਚ ਸੇਵਾ ਨਿਭਾਉਣ ਵਾਲੇ ਸੇਵਾਦਾਰ, ਮੁਲਾਜ਼ਮ ਅਤੇ ਅਧਿਕਾਰੀ ਸਾਦਗੀ ਭਰਿਆ ਅਤੇ ਰਵਾਇਤੀ ਪਹਿਰਾਵਾ ਅਪਣਾਉਣ।
Publish Date: Fri, 20 Mar 2026 07:58 AM (IST)
Updated Date: Fri, 20 Mar 2026 08:02 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਬੀਤੇ ਦਿਨੀਂ 14 ਮਾਰਚ ਨੂੰ ਸੰਮਤ ਨਾਨਕਸ਼ਾਹੀ 558 ਦੀ ਆਮਦ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਤੋਂ ਬਾਅਦ ਵੀਰਵਾਰ ਨੂੰ ਮੁਲਾਜ਼ਮਾਂ ਨੇੁ ਇਸ ਦੀ ਸ਼ੁਆਰਤ ਕਰ ਦਿੱਤੀ ਹੈ। ਧਾਮੀ ਨੇ ਹਦਾਇਤ ਕੀਤੀ ਸੀ ਕਿ ਗੁਰੂ ਘਰਾਂ ’ਚ ਸੇਵਾ ਨਿਭਾਉਣ ਵਾਲੇ ਹਰ ਸੇਵਾਦਾਰ ਅਤੇ ਮੁਲਾਜ਼ਮ ਦੀ ਜਿੰਮੇਵਾਰੀ ਹੈ ਕਿ ਉਹ ਆਪਣੀ ਦਿੱਖ ਅਤੇ ਆਚਾਰ ਵਿਹਾਰ ਰਾਹੀਂ ਸਿੱਖ ਪਰੰਪਰਾਵਾਂ ਦੀ ਮਰਿਆਦਾ ਨੂੰ ਮਜ਼ਬੂਤ ਬਣਾਉਣ।
ਸਿੱਖ ਕੌਮ ਦੀਆਂ ਰਵਾਇਤਾਂ ਅਤੇ ਪਰੰਪਰਾਵਾਂ ਬਹੁਤ ਸ਼ਾਨਦਾਰ ਹਨ ਤੇ ਇਹ ਸਾਡੀ ਪਛਾਣ ਦਾ ਅਹਿਮ ਹਿੱਸਾ ਹਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਗੁਰੂ ਘਰਾਂ ਦਾ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਚੱਲਦਾ ਹੈ ਅਤੇ ਇਸ ਕਰਕੇ ਗੁਰਦੁਆਰਾ ਸਾਹਿਬਾਨ ’ਚ ਸੇਵਾ ਨਿਭਾਉਣ ਵਾਲੇ ਸੇਵਾਦਾਰ, ਮੁਲਾਜ਼ਮ ਅਤੇ ਅਧਿਕਾਰੀ ਸਾਦਗੀ ਭਰਿਆ ਅਤੇ ਰਵਾਇਤੀ ਪਹਿਰਾਵਾ ਅਪਣਾਉਣ। ਇਸ ਨਾਲ ਗੁਰੂ ਘਰਾਂ ਦੀ ਮਰਿਆਦਾ ਅਤੇ ਸਿੱਖੀ ਅਸੂਲਾਂ ਦੀ ਝਲਕ ਪ੍ਰਗਟ ਹੁੰਦੀ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਸਨ ਕਿ ਡਿਊਟੀ ਦੀ ਸ਼ੁਰੂਆਤ ਹਰ ਰੋਜ਼ ਸਮੂਹਿਕ ਤੌਰ ’ਤੇ ਮੂਲ ਮੰਤਰ ਅਤੇ ਵਾਹਿਗੁਰੂ ਗੁਰਮੰਤਰ ਦੇ ਜਾਪ ਨਾਲ ਕੀਤੀ ਜਾਵੇ। ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਦਫਤਰਾਂ ਵਿਚ ਡਿਊਟੀ ਦੌਰਾਨ ਮੁਲਾਜਮਾਂ ਨੇ ਰਵਾਇਤੀ ਸਿੱਖ ਪਹਿਰਾਵੇ ਕੁੜਤਾ ਪਜਾਮਾ ਪਹਿਨ ਕੇ ਹਾਜਰੀ ਲਗਾ ਕੇ ਆਪਣੇ ਵਿਭਾਗ ਵਿਚ ਸਮੂਹਿਕ ਤੌਰ ’ਤੇ ਮੂਲ ਮੰਤਰ ਅਤੇ ਵਾਹਿਗੁਰੂ ਗੁਰਮੰਤਰ ਦੇ ਜਾਪ ਕਰਕੇ ਅਰਦਾਸ ਨਾਲ ਕੀਤੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਪ੍ਰਧਾਨ ਐਡਵੋਕੇਟ ਧਾਮੀ ਦੇ ਆਦੇਸ਼ ‘ਤੇ ਫਿਲਹਾਲ ਹਫਤੇ ਵਿਚ ਤਿੰਨ ਦਿਨ ਵੀਰਵਾਰ, ਸ਼ੁਕਰਵਾਰ ਤੇ ਸ਼ਨਿਚਰਵਾਰ ਨੂੰ ਰਵਾਇਤੀ ਸਿੱਖ ਪਹਿਰਾਵੇ ਕੁੜਤਾ ਪਜਾਮਾ ਪਹਿਨ ਕੇ ਸਮੂਹ ਮੁਲਾਜਮ ਹਾਜਰ ਹੋਣਗੇ, ਜਿਸ ਨੇ ਅਗਾਂਹ ਰੋਜਾਨਾ ਕੀਤਾ ਜਾਵੇਗਾ, ਮੁਲਜਮਾਂ ਨੇ ਇਸ ਦੀ ਸਰਾਹਨਾ ਕੀਤੀ ਹੈ।