12 ਦੀ ਥਾਂ ਹੁਣ 16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਧਾਮੀ ਕਰਨਗੇ ਅਗਵਾਈ
Shiromani Committee ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪਹਿਲਾਂ 12 ਜਨਵਰੀ ਨੂੰ ਬੁਲਾਈ ਗਈ ਸੀ, ਜੋ ਜ਼ਰੂਰੀ ਰੁਝੇਵਿਆਂ ਕਾਰਨ ਹੁਣ 16 ਜਨਵਰੀ ਨੂੰ ਹੋਵੇਗੀ।
Publish Date: Sun, 11 Jan 2026 12:15 PM (IST)
Updated Date: Sun, 11 Jan 2026 12:19 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਜਨਵਰੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪਹਿਲਾਂ 12 ਜਨਵਰੀ ਨੂੰ ਬੁਲਾਈ ਗਈ ਸੀ, ਜੋ ਜ਼ਰੂਰੀ ਰੁਝੇਵਿਆਂ ਕਾਰਨ ਹੁਣ 16 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪਹਿਲਾਂ ਭੇਜੇ ਗਏ ਏਜੰਡੇ ਤਹਿਤ ਰੁਟੀਨ ਅਨੁਸਾਰ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਸਬੰਧ 'ਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।