ਸ਼੍ਰੋਮਣੀ ਕਮੇਟੀ ਮਨਾਏਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ, ਫਰਵਰੀ 'ਚ ਹੋਣਗੇ ਵੱਡੇ ਸਮਾਗਮ
ਇਕੱਤਰਤਾ 'ਚ ਫੈਸਲਾ ਕੀਤਾ ਗਿਆ ਕਿ ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ 18, 19 ਤੇ 20 ਫਰਵਰੀ 2027 ਨੂੰ ਵੱਡੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਇਕ ਵਿਸ਼ੇਸ਼ ਨਗਰ ਕੀਰਤਨ ਭਗਤ ਰਵਿਦਾਸ ਜੀ ਦੇ ਜਨਮ ਸਥਾਨ ਤੋਂ ਆਰੰਭ ਹੋਵੇਗਾ, ਜੋ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸਮਾਗਮਾਂ ਵਾਲੇ ਸਥਾਨ ਦੇ ਸਮਾਪਤ ਹੋਵੇਗਾ।
Publish Date: Sat, 09 May 2026 01:42 PM (IST)
Updated Date: Sat, 09 May 2026 01:44 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸ਼ਤਾਬਦੀ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਸਬ ਕਮੇਟੀ ਦੀ ਇਕੱਤਰਤਾ ਹੋਈ। ਇਸ ਇਕੱਤਰਤਾ 'ਚ ਫੈਸਲਾ ਕੀਤਾ ਗਿਆ ਕਿ ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ 18, 19 ਤੇ 20 ਫਰਵਰੀ 2027 ਨੂੰ ਵੱਡੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਇਕ ਵਿਸ਼ੇਸ਼ ਨਗਰ ਕੀਰਤਨ ਭਗਤ ਰਵਿਦਾਸ ਜੀ ਦੇ ਜਨਮ ਸਥਾਨ ਤੋਂ ਆਰੰਭ ਹੋਵੇਗਾ, ਜੋ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸਮਾਗਮਾਂ ਵਾਲੇ ਸਥਾਨ ਦੇ ਸਮਾਪਤ ਹੋਵੇਗਾ। ਇਸ ਦੇ ਨਾਲ ਹੀ 6 ਸੈਮੀਨਾਰ ਵਿਦਿਅਕ ਅਦਾਰਿਆਂ 'ਚ ਕੀਤੇ ਜਾਣਗੇ ਅਤੇ 8 ਧਾਰਮਿਕ ਸਮਾਗਮ ਵੱਖ-ਵੱਖ ਸਥਾਨਾਂ ਤੇ ਕੀਤੇ ਜਾਣਗੇ। ਇਨ੍ਹਾਂ ਸਮਾਗਮਾਂ ਨੂੰ ਮਨਾਉਣ ਲਈ ਵੱਖ-ਵੱਖ ਸਬ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ।