ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ ਕੱਲ੍ਹ ਹੋਵੇਗਾ ਬਜਟ ਪੇਸ਼, ਸ਼ਤਾਬਦੀਆਂ, ਧਰਮ ਪ੍ਰਚਾਰ, ਵਿੱਦਿਆ ਤੇ ਸਰਾਵਾਂ ‘ਤੇ ਕੇਂਦਰਿਤ ਹੋਵੇਗਾ ਬਜਟ
ਇਹ ਬਜਟ ਜਿਥੇ ਧਰਮ ਪ੍ਰਚਾਰ, ਵਿੱਦਿਆ ਲਈ ਅਹਿਮ ਹੋਵੇਗਾ। ਉਥੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਿਆਂ ਨਾਲ ਸਬੰਧਤ ਸਰਾਵਾਂ ਦੇ ਨਿਰਮਾਣ ਤੋਂ ਇਲਾਵਾ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ, ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਕੇਂਦਰਤ ਹੋਵੇਗਾ।
Publish Date: Fri, 27 Mar 2026 01:11 PM (IST)
Updated Date: Fri, 27 Mar 2026 01:43 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਵਰ੍ਹੇ 2026-27 ਲਈ 28 ਮਾਰਚ ਕੱਲ ਬਜਟ ਪੇਸ਼ ਕਰੇਗੀ, ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਬਜਟ ਇਜਲਾਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ, ਤੇਜਾ ਸਿੰਘ ਸਮੁੰਦਰੀ ਹਾਲ ਵਿਚ 28 ਮਾਰਚ ਨੂੰ ਦੁਪਹਿਰ 12 ਵਜੇ ਜਨਰਲ ਇਜਲਾਸ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਵੇਗਾ।
ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਜਲਾਸ ਸਬੰਧੀ ਮੈਂਬਰਾਂ ਨੂੰ ਪੱਤਰ ਪਹਿਲਾਂ ਹੀ ਜਾਰੀ ਕਰ ਦਿੱਤੇ ਹਨ। ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਵਿੱਤੀ ਵਰ੍ਹੇ 2026-27 ਲਈ ਕਰੀਬ 1500 ਕਰੋੜ ਰੁਪਏ ਦਾ 9 ਪ੍ਰਤੀਸ਼ਤ ਦੇ ਵਾਧੇ ਨਾਲ ਬਜਟ ਪੇਸ਼ ਕੀਤਾ ਜਾਵੇਗਾ।
ਇਹ ਬਜਟ ਜਿਥੇ ਧਰਮ ਪ੍ਰਚਾਰ, ਵਿੱਦਿਆ ਲਈ ਅਹਿਮ ਹੋਵੇਗਾ। ਉਥੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਿਆਂ ਨਾਲ ਸਬੰਧਤ ਸਰਾਵਾਂ ਦੇ ਨਿਰਮਾਣ ਤੋਂ ਇਲਾਵਾ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ, ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਕੇਂਦਰਤ ਹੋਵੇਗਾ।
ਦੱਸਣਯੋਗ ਹੈ ਕਿ ਪਿਛਲੇ ਸਾਲ 2025-26 ਲਈ ਪਾਸ ਕੀਤੇ ਗਏ 1386 ਕਰੋੜ 47 ਲੱਖ ਰੁਪਏ ਦੇ ਬਜਟ ਵਿਚ 9 ਫ਼ੀਸਦ ਦਾ ਵਾਧਾ ਸ਼ਾਮਲ ਹੋਇਆ ਸੀ, ਜਦਕਿ ਸਾਲ 2024-25 ਨਾਲੋਂ ਸਾਲ 2025-26 ਦੇ ਬਜਟ ਵਿਚ ਇਹ ਵਾਧਾ 9.95 ਫੀਸਦੀ ਦਰਜ ਕੀਤਾ ਗਿਆ ਸੀ।