ਸ਼੍ਰੋਮਣੀ ਕਮੇਟੀ ਵੱਲੋਂ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਪਾਸ; ਪਿਛਲੇ ਸਾਲ ਨਾਲੋਂ 100 ਕਰੋੜ ਦਾ ਵਾਧਾ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦੀ ਹਾਜ਼ਰੀ ਵਿੱਚ ਇਸ ਵਿੱਤੀ ਖਰੜੇ ਨੂੰ ਸਿੱਖ ਪੰਥ ਦੀਆਂ ਭਵਿੱਖੀ ਯੋਜਨਾਵਾਂ ਲਈ ਇੱਕ ਅਹਿਮ ਦਸਤਾਵੇਜ਼ ਵਜੋਂ ਪ੍ਰਵਾਨਗੀ ਦਿੱਤੀ ਗਈ।
Publish Date: Sat, 28 Mar 2026 12:34 PM (IST)
Updated Date: Sat, 28 Mar 2026 01:28 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਸਾਲਾਨਾ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿੱਤੀ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਜਨਰਲ ਸਕੱਤਰ ਭਾਈ ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤੇ ਗਏ ਇਸ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 100.94 ਕਰੋੜ ਰੁਪਏ (7.28%) ਦਾ ਵੱਡਾ ਵਾਧਾ ਦਰਜ ਕੀਤਾ ਗਿਆ ਹੈ, ਜੋ ਮੁੱਖ ਤੌਰ 'ਤੇ ਧਰਮ ਪ੍ਰਚਾਰ ਲਹਿਰ, ਵਿਦਿਅਕ ਅਦਾਰਿਆਂ ਦੀ ਬਿਹਤਰੀ ਅਤੇ ਗੁਰਦੁਆਰਾ ਪ੍ਰਬੰਧਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਰਾਖਵਾਂ ਰੱਖਿਆ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦੀ ਹਾਜ਼ਰੀ ਵਿੱਚ ਇਸ ਵਿੱਤੀ ਖਰੜੇ ਨੂੰ ਸਿੱਖ ਪੰਥ ਦੀਆਂ ਭਵਿੱਖੀ ਯੋਜਨਾਵਾਂ ਲਈ ਇੱਕ ਅਹਿਮ ਦਸਤਾਵੇਜ਼ ਵਜੋਂ ਪ੍ਰਵਾਨਗੀ ਦਿੱਤੀ ਗਈ।