ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸੀਐੱਮ ਦੀ ਕੋਠੀ ਤੱਕ 'ਤ੍ਰਿਸ਼ੂਲ ਮਾਰਚ' ਦਾ ਐਲਾਨ ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਿਵ ਸੈਨਾ ਹਿੰਦੁਸਤਾਨ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਸੰਗਠਨ ਮੰਤਰੀ ਪੰਜਾਬ ਰਾਹੁਲ ਖੋਸਲਾ ਅਤੇ ਪੰਜਾਬ ਉਪ ਪ੍ਰਧਾਨ ਰਮਨ ਭੱਲਾ ਦੀ ਅਗਵਾਈ ਹੇਠ ਬਟਾਲਾ ਰੋਡ ਸਥਿਤ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ।
Publish Date: Mon, 17 Aug 2026 04:18 PM (IST)
Updated Date: Mon, 17 Aug 2026 04:21 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਿਵ ਸੈਨਾ ਹਿੰਦੁਸਤਾਨ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਸੰਗਠਨ ਮੰਤਰੀ ਪੰਜਾਬ ਰਾਹੁਲ ਖੋਸਲਾ ਅਤੇ ਪੰਜਾਬ ਉਪ ਪ੍ਰਧਾਨ ਰਮਨ ਭੱਲਾ ਦੀ ਅਗਵਾਈ ਹੇਠ ਬਟਾਲਾ ਰੋਡ ਸਥਿਤ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਦੌਰਾਨ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਵਨ ਗੁਪਤਾ ਨੇ ਐਲਾਨ ਕੀਤਾ ਕਿ ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਲਈ 5100 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਤ੍ਰਿਸ਼ੂਲ ਮਾਰਚ ਦੇ ਤਹਿਤ 30 ਅਗਸਤ ਨੂੰ ਮੋਹਾਲੀ ਤੋਂ ਮੁੱਖ ਮੰਤਰੀ ਦੀ ਕੋਠੀ ਤੱਕ ਇੱਕ ਵੱਡਾ ਤ੍ਰਿਸ਼ੂਲ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਨੇ ਅੱਤਵਾਦ ਹਿੰਦੂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਨਹੀਂ ਕੀਤੀ ਹੈ, ਜੇਕਰ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਇਸ ਸਬੰਧੀ ਸੰਘਰਸ਼ ਕੀਤਾ ਗਿਆ ਤਾਂ ਕੈਪਟਨ ਸਰਕਾਰ ਦੇ ਵੇਲੇ ਇਕ 781 ਕਰੋੜ ਰੁਪਏ ਦਾ ਪੈਕੇਜ ਦੇਣ ਦੀ ਗੱਲ ਕਹੀ ਗਈ ਸੀ, ਪਰ ਉਸ ਤੋਂ ਬਾਅਦ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅੱਤਵਾਦ ਹਿੰਦੂ ਪੀੜਤਾਂ ਨੂੰ ਮੁਆਵਜਾ ਨਹੀਂ ਮਿਲ ਜਾਂਦਾ, ਉਦੋਂ ਤੱਕ ਪਾਰਟੀ ਵਲੋਂ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਸੰਗਠਨ ਨੂੰ ਉਸ ਵੇਲੇ ਉਦੋ ਵੱਡਾ ਬਲ ਮਿਿਲਆ ਜਦੋਂ ਸ਼ਿਵਾ ਸੈਨਾ ਦੇ ਰਾਸ਼ਟਰੀ ਪ੍ਰਧਾਨ ਅੰਕਿਤ ਖੋਸਲਾ ਦੀ ਸਮੁੱਚੀ ਟੀਮ ਸ਼ਿਵ ਸੈਨਾ ਹਿੰਦੁਸਤਾਨ ਵਿੱਚ ਸ਼ਾਮਲ ਹੋ ਗਈ। ਇਸ ਮੌਕੇ ਕ੍ਰਿਸ਼ਨ ਸ਼ਰਮਾ, ਰਮਨ ਭੱਲਾ, ਸੋਨੂ ਚਾਵਲਾ, ਗੌਰਵ ਮਹਿਰਾ, ਵਿਜੇ ਕੁਮਾਰ, ਗੋਪਾਲ ਵਿੱਜ, ਸ਼ਿਵ ਕੁਮਾਰ, ਸਿਧਾਰਥ ਕੁਮਰੀਆ, ਕ੍ਰਿਸ਼ਨ ਲਾਲ, ਅਮਰ ਸ਼ਰਮਾ, ਸਾਹਿਲ ਵੋਹਰਾ ਸਮੇਤ ਵੱਡੀ ਗਿਣਤੀ ਵਿੱਚ ਸ਼ਿਵ ਸੈਨਿਕ ਹਾਜ਼ਰ ਸਨ।