ਪੱਤਰ ਪ੫ੇਰਕ, ਅੰਮਿ੍ਰਤਸਰ : ਆਪਣੇ ਅਸਲਾ ਲਾਇਸੈਂਸ ਨਾਲ ਮਿਲੇ ਰਿਵਾਲਵਰ ਤੋਂ ਗੋਲੀਆਂ ਚਲਾ ਕੇ ਪਿੰਡ ਵਿਚ ਦਹਿਸ਼ਤ ਪੈਦਾ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਲੋਪੋਕੇ ਦੇ ਏਐੱਸਆਈ ਬਲਵਿੰਦਰ ਸਿੰਘ ਪੁਲਿਸ ਪਾਰਟੀ ਦੇ ਨਾਲ ਅੱਡਾ ਕੁੱਕੜ ਕਲਾਂ ਵਿਚ ਮੌਜੂਦ ਸਨ। ਉਨ੍ਹਾਂ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪਿੰਡ ਰਾਣੀਆ ਵਾਸੀ ਭੁਪਿੰਦਰ ਸਿੰਘ ਉਰਫ ਭਿੰਦਾ ਨੇ ਬੀਤੀ ਰਾਤ ਕਰੀਬ ਸੱਤ ਵਜੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਤਿੰਨ-ਚਾਰ ਹਵਾਈ ਫਾਇਰ ਕੀਤੇ ਹਨ। ਹਾਲੇ ਵੀ ਉਹ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਆਪਣਾ ਲਾਇਸੈਂਸੀ ਰਿਵਾਲਵਰ ਲੈ ਕੇ ਪਿੰਡ ਵਿਚ ਘੁੰਮ ਰਿਹਾ ਹੈ। ਏਐੱਸਆਈ ਬਲਵਿੰਦਰ ਸਿੰਘ ਦੇ ਅਨੁਸਾਰ ਉਨ੍ਹਾਂ ਨੂੰ ਤੁਰੰਤ ਪੁਲਿਸ ਪਾਰਟੀ ਸਮੇਤ ਪਿੰਡ ਵਿਚ ਘੁੰਮ ਰਹੇ ਭੁਪਿੰਦਰ ਸਿੰਘ ਨੂੰ ਉਸ ਦੇ ਲਾਇਸੈਂਸੀ ਰਿਵਾਲਵਰ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਹੈ। ਜਿੱਥੋਂ ਮੁਲਜ਼ਮ ਨੂੰ 14 ਦਿਨ ਦੀ ਕਾਨੂੰਨੀ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਨਾਲ ਹੀ ਭੁਪਿੰਦਰ ਸਿੰਘ ਦੇ ਅਸਲਾ ਲਾਇਸੈਂਸਾਂ ਨੂੰ ਰੱਦ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ।