ਫੋਟੋ-46 ਪ੍ਰਮੋਦ ਭਾਟੀਆ।

ਸਟਾਫ ਰਿਪੋਰਟਰ, ਅੰਮਿ੍ਤਸਰ :

ਪ੍ਰਮੋਦ ਭਾਟੀਆ ਸਪੋਰਟਸ ਸੈੱਲ ਪੰਜਾਬ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਉਂਕਿ ਲੋਕਾਂ ਨੂੰ ਵੈਕਸੀਨ ਬਾਰੇ ਦਰ-ਦਰ ਭਟਕਣਾ ਪੈ ਰਿਹਾ ਹੈ। ਹਰ ਵੈਕਸੀਨ ਕੇਂਦਰ ਦੀ ਇਕੋ ਆਵਾਜ਼ ਹੈ ਕਿ ਸਾਡੇ ਕੋਲ ਵੈਕਸੀਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਪੰਜਾਬ ਦੇ ਕਿਸਾਨ, ਵਪਾਰੀ, ਉਦਯੋਗਪਤੀ, ਮੱਧ ਵਰਗ ਦੇ ਲੋਕ ਪ੍ਰਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁਸ਼ੀਬਤ ਦੇ ਦੌਰ ਚੋਂ ਗੁਜ਼ਰ ਰਹੇ ਹਨ, ਸਭ ਤੋਂ ਪਹਿਲਾਂ ਉਨ੍ਹਾਂ ਦੇ ਵੈਕਸੀਨ ਦਾ ਪ੍ਰਬੰਧ ਜਲਦੀ ਤੋਂ ਜਲਦੀ ਕੀਤਾ ਜਾਵੇ ਤਾਂ ਜੋ ਬਾਕੀ ਫੰਡਾਂ ਨੂੰ ਰੋਕਿਆ ਜਾਵੇ ਅਤੇ ਉਹ ਫੰਡ ਵੈਕਸੀਨ ਤੇ ਲੋਕਾਂ ਦੀਆਂ ਜ਼ਰੂਰਤਾਂ ਲਈ ਖ਼ਰਚ ਕੀਤੇ ਜਾਣ।